ਨਾਸਿਕ ਦੇ ਹਸਪਤਾਲ ਵਿਚ ਲੀਕ ਹੋਇਆ ਆਕਸੀਜਨ ਟੈਂਕ, 11 ਮਰੀਜ਼ਾਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਆਕਸੀਜਨ ਟੈਂਕ ਲੀਕ ਹੋਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਮਰੀਜ਼ਾਂ ਨੂੰ ਦੂਜੇ ਹਸਪਤਾਲ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ।

Oxygen tanker leaked in Nashik

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਕ ਪਾਸੇ ਦੇਸ਼ ਆਕਸੀਜਨ ਦੀ ਕਮੀ ਦਾ ਸਾਹਮਣਾ ਕਰ ਰਿਹਾ ਹੈ ਤਾਂ ਦੂਜੇ ਪਾਸੇ ਮਹਾਰਾਸ਼ਟਰ ਦੇ ਨਾਸਿਕ ਵਿਖੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਇਸ ਭਿਆਨਕ ਹਾਦਸੇ ਵਿਚ 11 ਮਰੀਜ਼ਾਂ ਦੀ ਮੌਤ ਹੋ ਗਈ ਅਤੇ ਕਰੀਬ 12 ਵਿਅਕਤੀਆਂ ਦੀ ਹਾਲਤ ਗੰਭੀਰ ਹੈ |

ਆਕਸੀਜਨ ਟੈਂਕ ਲੀਕ ਹੋਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਮਰੀਜ਼ਾਂ ਨੂੰ ਦੂਜੇ ਹਸਪਤਾਲ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ।  ਦੱਸਿਆ ਜਾ ਰਿਹਾ ਹੈ ਕਿ ਟੈਂਕਰ ਜ਼ਰੀਏ ਹਸਪਤਾਲ ਵਿਚ ਆਕਸੀਜਨ ਭਰੀ ਜਾ ਰਹੀ ਸੀ, ਇਸ ਦੌਰਾਨ ਆਕਸੀਜਨ ਟੈਂਕ ਲੀਕ ਹੋ ਗਿਆ, ਜਿਸ ਕਾਰਨ ਹਸਪਤਾਲ ਵਿਚ ਆਕਸੀਜਨ ਫੈਲ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਫਡੀਏ ਮੰਤਰੀ ਰਾਜਿੰਦਰ ਸ਼ਿੰਗਾਨੇ ਨੇ ਦੱਸਿਆ ਕਿ ਹਾਦਸੇ ਵਿਚ 11 ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਹਨਾਂ ਕਿਹਾ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ, ਜੋ ਵੀ ਜ਼ਿੰਮੇਵਾਰ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਵਿਚ ਕੁੱਲ 150 ਮਰੀਜ਼ ਸਨ, ਜਿਨ੍ਹਾਂ ਵਿਚੋਂ 25 ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।