ਦਿੱਲੀ 'ਚ ਫਰਨੀਚਰ ਮਾਰਕੀਟ ਨੂੰ ਲੱਗੀ ਭਿਆਨਕ ਅੱਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅੱਗ ਵਿੱਚ ਕਿਸੇ ਜਾਨੀ ਨੁਕਸਾਨ ਦੀ ਨਹੀਂ ਖ਼ਬਰ

Terrible fire engulfs furniture market in Delhi

ਨਵੀਂ ਦਿੱਲੀ: ਦਿੱਲੀ ਦੇ ਕੀਰਤੀ ਨਗਰ ਦੀ ਫਰਨੀਚਰ ਮਾਰਕੀਟ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ। 

ਕਈ ਘੰਟਿਆਂ ਦੀ ਸਖਤ ਮਿਹਨਤ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।

 ਕੁੱਝ ਦਿਨ ਪਹਿਲਾਂ ਸਫਦਰਜੰਗ ਹਸਪਤਾਲ ਵਿਚ ਲੱਗੀ ਸੀ ਅੱਗ
ਕੁਝ ਦਿਨ ਪਹਿਲਾਂ ਹੀ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਅੱਗ ਲੱਗੀ ਸੀ। ਅੱਗ ਆਈਸੀਯੂ ਵਾਰਡ ਵਿਚ ਲੱਗੀ ਸੀ ਜਿਸ ਨਾਲ ਕਾਫੀ ਨੁਕਸਾਨ ਹੋਇਆ ਸੀ। ਕਿਸੇ ਮਰੀਜ਼ ਜਾਂ ਸਟਾਫ ਦੇ ਮਾਰੇ ਜਾਣ ਦੀ ਕੋਈ ਖ਼ਬਰ ਨਹੀਂ ਸੀ। ਆਈਸੀਯੂ ਵਾਰਡ ਵਿਚ ਜਿਥੇ ਅੱਗ ਲੱਗੀ ਸੀ, ਘਟਨਾ ਦੇ ਸਮੇਂ 50 ਮਰੀਜ਼ਾਂ ਨੂੰ ਦਾਖਲ ਸਨ।

ਇਨ੍ਹਾਂ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਦੂਜੇ ਵਾਰਡਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਅਨੁਸਾਰ ਅੱਗ ਬੁਝਾਉਣ ਲਈ 9 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ ਸਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਵਿੱਚ ਅੱਗ ਲੱਗੀ ਸੀ, ਜਿਸ ਵਿੱਚ 25 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਸਨ।