ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੋਲੇ ਅਮਿਤ ਸ਼ਾਹ, 'ਦੇਸ਼ ਸਿੱਖ ਗੁਰੂ ਸਾਹਿਬਾਨਾਂ ਦਾ ਰਿਣੀ ਹੈ'

ਏਜੰਸੀ

ਖ਼ਬਰਾਂ, ਰਾਸ਼ਟਰੀ

ਅਮਿਤ ਸ਼ਾਹ ਨੇ ਲਾਲ ਕਿਲ੍ਹੇ 'ਤੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਗੁਰੂ ਦੀ ਮਹਾਨ ਕੁਰਬਾਨੀ ਨੇ ਭਾਰਤ ਦੀ ਆਜ਼ਾਦੀ ਦਾ ਬੀਜ ਬੀਜਿਆ ਸੀ।

Amit Shah pays tribute to Guru Tegh Bahadur ji

 

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹਨਾਂ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਦੇਸ਼ ਸਿੱਖ ਗੁਰੂ ਸਾਹਿਬਾਨਾਂ ਦਾ ਰਿਣੀ ਹੈ। ਅਮਿਤ ਸ਼ਾਹ ਨੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ 'ਤੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਗੁਰੂ ਦੀ ਮਹਾਨ ਕੁਰਬਾਨੀ ਨੇ ਭਾਰਤ ਦੀ ਆਜ਼ਾਦੀ ਦਾ ਬੀਜ ਬੀਜਿਆ ਸੀ।

Amit Shah pays tribute to Guru Tegh Bahadur ji

ਅਮਿਤ ਸ਼ਾਹ ਨੇ ਕਿਹਾ, “ਗੁਰੂ ਤੇਗ ਬਹਾਦਰ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ। ਜਦੋਂ ਕਸ਼ਮੀਰੀ ਪੰਡਤਾਂ ਨੇ ਉਹਨਾਂ ਨੂੰ ਦੱਸਿਆ ਕਿ ਮੁਗਲ ਉਹਨਾਂ 'ਤੇ ਕਿਸ ਤਰ੍ਹਾਂ ਦੇ ਜ਼ੁਲਮ ਕਰ ਰਹੇ ਹਨ ਤਾਂ ਉਹਨਾਂ ਨੇ ਕਿਹਾ, ਜਾ ਕੇ ਔਰੰਗਜ਼ੇਬ ਨੂੰ ਕਹੋ ਕਿ ਪਹਿਲਾਂ ਉਹ ਮੇਰਾ ਧਰਮ ਪਰਿਵਰਤਨ ਕਰ ਲਵੇ, ਫਿਰ ਹੀ ਉਹ ਕਿਸੇ ਹੋਰ ਨੂੰ ਧਰਮ ਪਰਿਵਰਤਿਤ ਕਰ ਸਕਦਾ ਹੈ”।

Amit Shah pays tribute to Guru Tegh Bahadur ji

ਉਹਨਾਂ ਕਿਹਾ, "ਉਹ ਦਿੱਲੀ ਆਏ ਸਨ ਅਤੇ ਇੱਥੇ ਚਾਂਦਨੀ ਚੌਕ ਵਿਚ ਉਹਨਾਂ ਨੇ ਸ਼ਹੀਦੀ ਦਿੱਤੀ... ਜਿਨ੍ਹਾਂ ਨੇ ਉਹਨਾਂ ਨੂੰ ਸ਼ਹੀਦ ਕੀਤਾ, ਉਹ ਚਲੇ ਗਏ ਪਰ ਲੱਖਾਂ ਲੋਕ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲੇ। ਇਸ ਲਈ 400 ਸਾਲਾਂ ਬਾਅਦ ਵੀ ਉਹਨਾਂ ਨੂੰ 'ਹਿੰਦ ਦੀ ਚਾਦਰ' ਕਿਹਾ ਜਾਂਦਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਨਰਿੰਦਰ ਮੋਦੀ ਸਭ ਤੋਂ ਖੁਸ਼ਕਿਸਮਤ ਪ੍ਰਧਾਨ ਮੰਤਰੀ ਹਨ ਕਿਉਂਕਿ ਉਹਨਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ, ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ 'ਤੇ ਸਮਾਗਮ ਆਯੋਜਿਤ ਕਰਨ ਦਾ ਮੌਕਾ ਮਿਲਿਆ ਹੈ।

Amit Shah pays tribute to Guru Tegh Bahadur ji

ਉਹਨਾਂ ਲਾਲ ਕਿਲ੍ਹੇ 'ਤੇ ਆਯੋਜਿਤ ਇਕ ਸਮਾਗਮ 'ਚ ਕਿਹਾ, ''ਮੈਂ ਬਿਨ੍ਹਾਂ ਕਿਸੇ ਝਿਜਕ ਦੇ ਇਹ ਕਹਿਣਾ ਚਾਹੁੰਦਾ ਹਾਂ ਕਿ ਗੁਰੂ ਤੇਗ ਬਹਾਦਰ ਅਤੇ ਗੁਰੂ ਗੋਬਿੰਦ ਸਿੰਘ ਦੀ ਮਹਾਨ ਕੁਰਬਾਨੀ ਕਾਰਨ ਹੀ ਭਾਰਤ ਨੂੰ ਬਾਅਦ 'ਚ ਆਜ਼ਾਦੀ ਮਿਲੀ ਅਤੇ ਦੇਸ਼ ਹੁਣ ਆਪਣਾ 75ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ''। ਇਸ ਮੌਕੇ ਲਾਲ ਕਿਲ੍ਹਾ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ' ਅਤੇ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਪ੍ਰੋਗਰਾਮ ਵਿਚ ਚਾਰ ਸੌ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਵੀ ਕੀਤਾ।