9ਵੇਂ ਪਾਤਸ਼ਾਹ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ PM ਮੋਦੀ ਨੇ ਜਾਰੀ ਕੀਤਾ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਗੁਰੂਆਂ ਦੇ ਆਦਰਸ਼ਾਂ 'ਤੇ ਇਮਾਨਦਾਰੀ ਨਾਲ ਅੱਗੇ ਵਧ ਰਿਹਾ ਹੈ

PM Modi issues commemorative coin and postage stamp on 400th birth anniversary of 9th Patshah ji

 

ਨਵੀਂ ਦਿੱਲੀ - ਅੱਜ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕੀਤਾ ਤੇ ਦੇਸ਼ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਉਹਨਾਂ ਨੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ। ਪੀਐਮ ਮੋਦੀ ਨੇ ਆਪਣੇ ਸੰਬੋਧਨ 'ਚ ਕਿਹਾ ਹੈ ਕਿ ਦੇਸ਼ ਗੁਰੂਆਂ ਦੇ ਆਦਰਸ਼ਾਂ 'ਤੇ ਇਮਾਨਦਾਰੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਅਨੁਸਾਰ ਅੱਜ ਪੂਰਾ ਦੇਸ਼ ਇਸ ਤਿਉਹਾਰ ਨੂੰ ਮਨਾਉਣ ਇਕਜੁੱਟ ਹੋ ਕੇ ਆਇਆ ਹੈ, ਸਾਰੇ ਇੱਕੋ ਸੰਕਲਪ ਨਾਲ ਅੱਗੇ ਵਧ ਰਹੇ ਹਨ। 

ਪ੍ਰਧਾਨ ਮੰਤਰੀ ਨੇ ਕਿਹਾ- ਮੈਂ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮਹਾਨ ਸਮਾਗਮ ਵਿੱਚ ਤੁਹਾਡਾ ਸਾਰਿਆਂ ਦਾ ਦਿਲੋਂ ਸੁਆਗਤ ਕਰਦਾ ਹਾਂ। ਹੁਣ ਸ਼ਬਦ ਕੀਰਤਨ ਸੁਣ ਕੇ ਜੋ ਸਕੂਨ ਮਿਲਿਆ, ਉਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਔਖਾ ਹੈ। ਅੱਜ ਮੈਨੂੰ ਗੁਰੂ ਜੀ ਨੂੰ ਸਮਰਪਿਤ ਇੱਕ ਯਾਦਗਾਰੀ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਮੈਂ ਇਸ ਨੂੰ ਸਾਡੇ ਗੁਰੂਆਂ ਦੀ ਵਿਸ਼ੇਸ਼ ਕਿਰਪਾ ਸਮਝਦਾ ਹਾਂ।

ਸਾਰੇ ਗੁਰੂਆਂ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਕਾਸ਼ ਪੁਰਬ ਦੇ ਤਿਉਹਾਰ 'ਤੇ ਸਭ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਗਿਆਨ ਅਤੇ ਅਧਿਆਤਮਿਕਤਾ ਦੇ ਨਾਲ-ਨਾਲ ਸਮਾਜ ਅਤੇ ਸੱਭਿਆਚਾਰ ਦੀ ਜ਼ਿੰਮੇਵਾਰੀ ਵੀ ਸੰਭਾਲੀ ਹੈ। ਭਾਰਤ ਦੀ ਧਰਤੀ ਵਿਰਾਸਤ ਨਹੀਂ ਸਗੋਂ ਪਰੰਪਰਾ ਹੈ। ਭਾਰਤ ਦੀ ਧਰਤੀ ਇੱਕ ਮਹਾਨ ਆਤਮਾ ਹੈ। ਇਹ ਦਿਨ ਦੁਖੀਆਂ ਨੂੰ ਹਰਨ ਵਾਲਾ ਹੈ। ਗੁਰੂ ਸਾਹਿਬਾਨ ਨੇ ਇਸ ਪਰੰਪਰਾ ਨੂੰ ਅੱਗੇ ਤੋਰਿਆ ਹੈ।