ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦਾ ਫ਼ੌਜੀ ਜਵਾਨ ਹੋਇਆ ਸ਼ਹੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੋਰਾਹਾ ਦੇ ਪਿੰਡ ਚਣਕੋਈਆਂ ਕਲਾਂ ਦਾ ਰਹਿਣ ਵਾਲਾ ਸੀ ਫ਼ੌਜੀ ਜਵਾਨ

photo

 

ਜੰਮੂ: ਜੰਮੂ-ਕਸ਼ਮੀਰ 'ਚ ਵੀਰਵਾਰ ਨੂੰ ਅੱਤਵਾਦੀ ਹਮਲਾ ਹੋਇਆ। ਹਮਲੇ ਵਿਚ ਫੌਜ ਦੇ ਵਾਹਨ ਨੂੰ ਅੱਗ ਲੱਗ ਗਈ।  ਇਸ ਹਮਲੇ 'ਚ 5 ਜਵਾਨ ਸ਼ਹੀਦ ਹੋ ਗਏ ਹਨ, ਜਦਕਿ ਇਕ ਜਵਾਨ ਗੰਭੀਰ ਰੂਪ 'ਚ ਜ਼ਖਮੀ ਹੈ, ਜਿਸ ਦਾ ਇਲਾਜ ਫੌਜ ਦੇ ਹਸਪਤਾਲ 'ਚ ਚੱਲ ਰਿਹਾ ਹੈ। ਫੌਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅੱਤਵਾਦੀ ਸੰਗਠਨ ਜੈਸ਼ ਸਮਰਥਿਤ ਪੀਏਐਫਐਫ ਯਾਨੀ ਪੀਪਲਜ਼ ਐਂਟੀ ਫਾਸੀਵਾਦੀ ਫਰੰਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਏਡੀਜੀਪੀ ਜੰਮੂ ਅਤੇ ਹੋਰ ਸੀਨੀਅਰ ਅਧਿਕਾਰੀ ਪੁੰਛ ਪਹੁੰਚ ਗਏ ਹਨ।

ਇਹ ਵੀ ਪੜ੍ਹੋ: ਗਰਮੀਆਂ 'ਚ ਪਾਣੀ ਦੀ ਕਮੀ ਨੂੰ ਪੂਰਾ ਕਰਦੀ ਹੈ 'ਤਰ'

ਸ਼ਹੀਦ ਹੋਏ 5 ਜਵਾਨਾਂ ’ਚ ਇਕ ਪੰਜਾਬ ਦਾ ਜਵਾਨ ਵੀ ਸ਼ਾਮਲ ਹੈ। ਇਸ ਅੱਤਵਾਦੀ ਹਮਲੇ ’ਚ ਦੋਰਾਹਾ ਲਾਗਲੇ ਪਿੰਡ ਚਣਕੋਈਆਂ ਕਲਾਂ ਦੇ ਫ਼ੌਜੀ ਜਵਾਨ ਹੌਲਦਾਰ ਮਨਦੀਪ ਸਿੰਘ (39) ਸਪੁੱਤਰ ਸਾਬਕਾ ਸਰਪੰਚ ਸਵ. ਰੂਪ ਸਿੰਘ ਸ਼ਹੀਦ ਹੋ ਗਏ ਹਨ। 

ਇਹ ਵੀ ਪੜ੍ਹੋ: ਦੁਨੀਆਂ ਦੇ ਸੱਭ ਤੋਂ ਵੱਡੀ ਆਬਾਦੀ ਵਾਲੇ ਦੇਸ਼ ਦੇ ਵੱਡੇ ਫ਼ਿਕਰ ਵੀ!

ਹੌਲਦਾਰ ਮਨਦੀਪ ਸਿੰਘ ਦੇ ਸ਼ਹੀਦ ਹੋਣ ਦੀ ਪੁਸ਼ਟੀ ਫ਼ੌਜ ਵੱਲੋਂ ਉਸ ਦੇ ਘਰ ’ਚ ਫੋਨ ਕਰਕੇ ਦਿੱਤੀ ਗਈ। ਦੱਸ ਦੇਈਏ ਕਿ ਸ਼ਹੀਦ ਮਨਦੀਪ ਸਿੰਘ ਭਾਰਤੀ ਫ਼ੌਜ ’ਚ ਹੌਲਦਾਰ ਸੀ ਅਤੇ ਕੁਝ ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ। ਸ਼ਹੀਦ ਮਨਦੀਪ ਸਿੰਘ ਆਪਣੀ ਮਾਂ, ਪਤਨੀ ਅਤੇ ਛੋਟੇ ਨੰਨ੍ਹੇ-ਮੁੰਨੇ ਬੱਚਿਆਂ ਸਮੇਤ ਹੱਸਦੇ-ਵੱਸਦੇ ਪਰਿਵਾਰ ਨੂੰ ਅਲਵਿਦਾ ਆਖ ਗਿਆ ਹੈ। ਮਨਦੀਪ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਜਿਉਂ ਪਿੰਡ ਚਣਕੋਈਆਂ ਕਲਾਂ ਪਹੁੰਚੀ ਤਾਂ ਸਾਰੇ ਪਿੰਡ ’ਚ ਸੰਨਾਟਾ ਛਾ ਗਿਆ।