Delhi Fire: ਦਿੱਲੀ ਵਿਚ ਇਕ ਜੁੱਤੀਆਂ ਦੀ ਫ਼ੈਕਟਰੀ ਵਿੱਚ ਲੱਗੀ ਭਿਆਨਕ ਅੱਗ, 14 ਫ਼ਾਇਰ ਗੱਡੀਆਂ ਦੀਆਂ ਮੌਕੇ 'ਤੇ ਪਹੁੰਚੀਆਂ
ਸਾਵਧਾਨੀ ਦੇ ਤੌਰ 'ਤੇ ਨੇੜਲੀਆਂ ਫ਼ੈਕਟਰੀਆਂ ਨੂੰ ਖਾਲੀ ਕਰਵਾਇਆ ਗਿਆ
ਦਿੱਲੀ ਦੇ ਕੇਸ਼ਵਪੁਰਮ ਇਲਾਕੇ ਵਿੱਚ ਲਾਰੈਂਸ ਰੋਡ 'ਤੇ ਐਚਡੀਐਫਸੀ ਬੈਂਕ ਦੇ ਨੇੜੇ ਸਥਿਤ ਇੱਕ ਜੁੱਤੀਆਂ ਦੀ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ 14 ਫ਼ਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
ਅੱਗ ਇੰਨੀ ਭਿਆਨਕ ਹੈ ਕਿ ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੋਂ ਵੀ ਦਿਖਾਈ ਦੇ ਰਹੀਆਂ ਹਨ। ਸਾਰਾ ਅਸਮਾਨ ਕਾਲੇ ਧੂੰਏਂ ਨਾਲ ਢੱਕਿਆ ਹੋਇਆ ਹੈ। ਜੁੱਤੀਆਂ ਦੀ ਫ਼ੈਕਟਰੀ ਵਿੱਚ ਲੱਗੀ ਇਸ ਅੱਗ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫ਼ਾਇਰ ਬ੍ਰਿਗੇਡ ਟੀਮ ਦੇ ਨਾਲ, ਪੁਲਿਸ ਟੀਮ ਵੀ ਮੌਕੇ 'ਤੇ ਮੌਜੂਦ ਹੈ।
ਇੱਥੇ ਜੁੱਤੀਆਂ ਦੀ ਫ਼ੈਕਟਰੀ ਵਿੱਚ ਲੱਗੀ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਹੈ ਕਿ ਇਸ 'ਤੇ ਕਾਬੂ ਪਾਉਣਾ ਚੁਣੌਤੀਪੂਰਨ ਬਣਿਆ ਹੋਇਆ ਹੈ। ਸਥਿਤੀ ਨੂੰ ਦੇਖਦੇ ਹੋਏ, ਫ਼ਾਇਰ ਵਿਭਾਗ ਦੀ ਟੀਮ ਨੇ ਸਾਵਧਾਨੀ ਦੇ ਤੌਰ 'ਤੇ ਨੇੜਲੀਆਂ ਫ਼ੈਕਟਰੀਆਂ ਨੂੰ ਖਾਲੀ ਕਰਵਾ ਲਿਆ ਹੈ। ਫ਼ਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।