TarnTaran Accident News: ਤਰਨਤਾਰਨ ਵਿੱਚ ਵਾਪਰਿਆ ਇੱਕ ਭਿਆਨਕ ਹਾਦਸਾ, ਦੋ ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

TarnTaran Accident News: ਟਰੱਕ ਅਤੇ ਇਨੋਵਾ ਕਾਰ ਦੀ ਆਪਸ ਵਿਚ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

TarnTaran Accident Latest News in punjabi

TarnTaran Accident Latest News in punjabi : ਤਰਨਤਾਰਨ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਇਥੇ ਟਰੱਕ ਅਤੇ ਇਨੋਵਾ ਕਾਰ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ।  ਮ੍ਰਿਤਕਾਂ ਦੀ ਪਛਾਣ ਨਵਦੀਪ ਸਿੰਘ (28) ਪੁੱਤਰ ਬਚਿੱਤਰ ਸਿੰਘ ਵਾਸੀ ਤਰਨਤਾਰਨ ਅਤੇ ਜੁਗਰਾਜ ਸਿੰਘ (17) ਪੁੱਤਰ ਰਜਿੰਦਰ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। 

ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ
ਨੌਜਵਾਨ ਇਨੋਵਾ ਕਾਰ 'ਤੇ ਸਵਾਰ ਹੋ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਕਿਸੇ ਨਿੱਜੀ ਕੰਮ ਲਈ ਜਾ ਰਹੇ ਸਨ। ਜਦੋਂ ਦੇਰ ਰਾਤ ਉਨ੍ਹਾਂ ਦੀ ਕਾਰ ਗੋਹਲਵੜ੍ਹ ਨਜ਼ਦੀਕ ਪੈਟਰੋਲ ਪੰਪ ਵਿਖੇ ਪੁੱਜੀ ਤਾਂ ਸਾਹਮਣੇ ਤੋਂ ਵੱਡਾ ਟਰੱਕ ਟਰਾਲਾ ਤਰਨਤਾਰਨ ਨੂੰ ਆ ਰਿਹਾ ਸੀ, ਜਿਸ ਨਾਲ ਇਨ੍ਹਾਂ ਦੀ ਇਨੋਵਾ ਕਾਰ ਟਕਰਾ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪੁੱਜੇ, ਜਿੱਥੇ ਇਨੋਵਾ ਕਾਰ ਜੋ ਟਰੱਕ ਨਾਲ ਟਕਰਾਉਣ ਤੋਂ ਬਾਅਦ ਬੁਰੀ ਤਰ੍ਹਾਂ ਹਾਦਸਾ ਗ੍ਰਸਤ ਹੋ ਚੁੱਕੀ ਸੀ, ਵਿਚ ਫਸੇ ਹੋਏ ਦੋਵਾਂ ਨੌਜਵਾਨਾਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ, ਜਿਨ੍ਹਾਂ ਨੂੰ ਜਦੋਂ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।