ਰਾਜੀਵ ਗਾਂਧੀ ਦੀ 28ਵੀਂ ਬਰਸੀ ‘ਤੇ PM ਮੋਦੀ ਨੇ ਦਿੱਤੀ ਰਾਜੀਵ ਗਾਂਧੀ ਨੂੰ ਸ਼ਰਧਾਜ਼ਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਧਾਨ ਮੰਤਰੀ ਨਰੇਂਦਰ ਮੋਦੀ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸੰਯੁਕਤ ਪ੍ਰਗਤੀਸ਼ੀਲ ਗਠਜੋੜ ਪ੍ਰਧਾਨ ਸੋਨੀਆ

PM Modi, Rajiv Gandhi Death Anniversary

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸੰਯੁਕਤ ਪ੍ਰਗਤੀਸ਼ੀਲ ਗਠਜੋੜ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 28ਵੀਂ ਬਰਸੀ ਮੌਕੇ ‘ਤੇ ਸ਼ਰਧਾਂਜ਼ਲੀ ਭੇਟ ਕੀਤੀ ਹੈ। ਪੀਐਮ ਮੋਦੀ ਨੇ ਮੰਗਲਵਾਰ ਨੂੰ ਟਵਿਟਰ ‘ਤੇ ਮਰਹੂਮ ਗਾਂਧੀ ਨੂੰ ਸ਼ਰਧਾਂਜ਼ਲੀ ਦਿੱਤੀ।

ਪ੍ਰਣਾਬ ਮੁਖਰਜੀ,  ਸੋਨੀਆ ਗਾਂਧੀ, ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਮਰਹੂਮ ਰਾਜੀਵ  ਗਾਂਧੀ ਦੀ ਸਮਾਧੀ ‘ਵੀਰ ਭੂਮੀ’ ‘ਤੇ ਅੱਜ ਸਵੇਰੇ ਜਾ ਕੇ ਸ਼ਰਧਾਂਜ਼ਲੀ ਭੇਟ ਕੀਤੀ। ਦੇਸ਼ ਦੇ ਛੇਵੇਂ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਦੀ 21 ਮਈ 1991 ਨੂੰ ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ ਵਿੱਚ ਕਤਲ ਕਰ ਦਿੱਤਾ ਗਿਆ ਸੀ।

ਉਹ 1984 ‘ਚ ਆਪਣੀ ਮਾਂ ਯਾਨੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸੁਰੱਖਿਆ ਬਲਾਂ ਵੱਲੋਂ ਕਤਲ ਕਰ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਨੇ ਸਿਰਫ਼ 40 ਸਾਲ ਦੀ ਉਮਰ ‘ਚ ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਕਬੂਲ ਕੀਤਾ।