Donald Trump ਨੇ China ਨੂੰ ਲਿਆ ਨਿਸ਼ਾਨੇ ’ਤੇ, ਅਫ਼ਵਾਹਾਂ ਫੈਲਾ ਰਿਹੈ ਚੀਨ-ਟਰੰਪ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਮਰੀਕੀ ਰਾਸ਼ਟਰਪਤੀ ਦਾ ਕਹਿਣਾ ਹੈ ਕਿ ਚੀਨ ਉਹਨਾਂ ਨੂੰ ਚੋਣਾਂ ਵਿਚ...

Corona virus donald trump election china america joe biden

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਦੇ ਕਹਿਰ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਚੀਨ ’ਤੇ ਹਮਲਾ ਕਰਨਾ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਡੋਨਾਲਡ ਟਰੰਪ ਨੇ ਚੀਨ ਨੂੰ ਦੁਨੀਆ ਵਿਚ ਹੋਈਆਂ ਲੱਖਾਂ ਮੌਤਾਂ ਦਾ ਜ਼ਿੰਮੇਵਾਰ ਦਸਿਆ ਸੀ, ਹੁਣ ਵੀਰਵਾਰ ਨੂੰ ਇਕ ਵਾਰ ਫਿਰ ਚੀਨ ਡੋਨਾਲਡ ਟਰੰਪ ਦੇ ਨਿਸ਼ਾਨੇ ’ਤੇ ਹੈ।

ਅਮਰੀਕੀ ਰਾਸ਼ਟਰਪਤੀ ਦਾ ਕਹਿਣਾ ਹੈ ਕਿ ਚੀਨ ਉਹਨਾਂ ਨੂੰ ਚੋਣਾਂ ਵਿਚ ਹਰਾਉਣਾ ਚਾਹੁੰਦਾ ਹੈ ਅਤੇ ਉਹਨਾਂ ਦੇ ਵਿਰੋਧੀ ਜੋ ਬਿਡੇਨ ਦੇ ਰਾਸ਼ਟਰਪਤੀ ਹਨ ਉਹਨਾਂ ਨੂੰ ਇੱਥੋਂ ਦਾ ਰਾਸ਼ਟਰਪਤੀ ਬਣਾਉਣਾ ਚਾਹੁੰਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰ ਕੇ ਲਿਖਿਆ ਕਿ ਚੀਨ ਲਗਾਤਾਰ ਗਲਤ ਜਾਣਕਾਰੀ ਫੈਲਾ ਰਿਹਾ ਹੈ ਕਿਉਂ ਕਿ ਉਹ ਚਾਹੁੰਦਾ ਹੈ ਕਿ ਬਿਡੇਨ ਰਾਸ਼ਟਰਪਤੀ ਦੀਆਂ ਚੋਣਾਂ ਜਿਤ ਸਕੇ ਤਾਂ ਕਿ ਚੀਨ ਇਕ ਵਾਰ ਫਿਰ ਅਮਰੀਕਾ ਨੂੰ ਬਰਬਾਦ ਕਰ ਸਕੇ।

ਉਹ ਲੰਬੇ ਸਮੇਂ ਤੋਂ ਅਜਿਹਾ ਹੀ ਕਰਦਾ ਆਇਆ ਹੈ। ਪਰ ਜਦੋਂ ਤੋਂ ਟਰੰਪ ਆਏ ਹਨ ਉਸ ਦੀ ਹਰ ਕੋਸ਼ਿਸ਼ ਨਾਕਾਮ ਰਹੀ ਹੈ।  ਗੌਰਤਲਬ ਹੈ ਕਿ ਅਮਰੀਕਾ ਵਿਚ ਇਸ ਸਾਲ ਨਵੰਬਰ ਵਿਚ ਰਾਸ਼ਟਰਪਤੀ ਆਹੁਦੇ ਦੀਆਂ ਚੋਣਾਂ ਹੋਣੀਆਂ ਹਨ ਅਜਿਹੇ ਵਿਚ ਉਸ ਦੇ ਲਈ ਹੁਣ ਤੋਂ ਹੀ ਪ੍ਰਚਾਰ ਸ਼ੁਰੂ ਹੋ ਚੁੱਕਾ ਹੈ।

ਡੋਨਾਲਡ ਟਰੰਪ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਅਮਰੀਕਾ ਫਰਸਟ ਦੇ ਝੰਡੇ ਬੁਲੰਦ ਕੀਤੇ ਹੋਏ ਹਨ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਲਈ ਚੀਨ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਇਸ ਤੋਂ ਪਹਿਲਾਂ ਵੀ ਡੋਨਾਲਡ ਟਰੰਪ ਵੱਲੋਂ ਚੀਨ ’ਤੇ ਲਗਾਤਾਰ ਨਿਸ਼ਾਨਾ ਸਾਧਿਆ ਜਾ ਚੁੱਕਾ ਹੈ ਜਿੱਥੇ ਉਹਨਾਂ ਨੇ ਚੀਨ ਨੂੰ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦਾ ਜ਼ਿੰਮੇਵਾਰ ਠਹਿਰਾਇਆ ਹੈ।

ਉਹਨਾਂ ਕਿਹਾ ਕਿ ਉਹ ਚੀਨੀ  ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਅਜੇ ਕੋਈ ਗੱਲ ਨਹੀਂ ਕਰਨਗੇ। ਇੰਨਾ ਹੀ ਨਹੀਂ ਅਮਰੀਕੀ ਰਾਸ਼ਟਰਪਤੀ ਨੇ ਧਮਕੀ ਦਿੱਤੀ ਸੀ ਕਿ ਜੇ ਜ਼ਰੂਰਤ ਪਈ ਅਤੇ ਹਾਲਾਤ ਵਿਗੜੇ ਤਾਂ ਉਹ ਚੀਨ ਨਾਲੋਂ ਸਬੰਧ ਵੀ ਤੋੜ ਸਕਦੇ ਹਨ।

ਦਸ ਦਈਏ ਕਿ ਅਮਰੀਕਾ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦਾ ਅੰਕੜਾ 95 ਹਜ਼ਾਰ ਤੋਂ ਪਾਰ ਹੋ ਗਿਆ ਹੈ, 15 ਲੱਖ ਤੋਂ ਜ਼ਿਆਦਾ ਲੋਕ ਇਸ ਵਾਇਰਸ ਦੀ ਚਪੇਟ ਵਿਚ ਹਨ। ਰਿਸਰਚ ਅਨੁਸਾਰ ਜੂਨ ਦੇ ਅੰਤ ਤਕ ਅਮਰੀਕਾ ਵਿਚ ਦੋ ਲੱਖ ਲੋਕ ਕੋਰੋਨਾ ਵਾਇਰਸ ਦੀ ਵਜ੍ਹਾ ਕਾਰਨ ਜਾਨ ਗੁਆ ਚੁੱਕੇ ਹੋਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।