Corona Updates : ਦੇਸ਼ ਅੰਦਰ ਪਿਛਲੇ 24 ਘੰਟੇ 'ਚ 5 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਦਰਜ਼,132 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕਰੋਨਾ ਮਹਾਂਮਾਰੀ ਨੇ ਹਾਹਾਕਾਰ ਮਚਾ ਰੱਖੀ ਹੈ। ਹੁਣ ਤੱਕ ਭਾਰਤ ਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 1 ਲੱਖ 12 ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀ ਹੈ

Covid 19

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਮਹਾਂਮਾਰੀ ਨੇ ਹਾਹਾਕਾਰ ਮਚਾ ਰੱਖੀ ਹੈ। ਹੁਣ ਤੱਕ ਭਾਰਤ ਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 1 ਲੱਖ 12 ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 3,435 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਾਹਤ ਦੀ ਖਬਰ ਇਹ ਵੀ ਹੈ ਕਿ ਦੇਸ਼ ਵਿਚ ਕਰੋਨਾ ਵਾਇਰਸ ਨੂੰ ਮਾਤ ਦੇਣ ਵਾਲੇ ਲੋਕਾਂ ਦਾ ਅੰਕੜਾ 45 ਹਜ਼ਾਰ ਤੋਂ ਵੱਧ ਚੁੱਕਾ ਹੈ।

ਇਸ ਦੇ ਨਾਲ ਹੀ ਪਿਛਲੇ 24 ਘੰਟੇ ਵਿਚ 5,609 ਨਵੇਂ ਮਾਮਲੇ ਸਾਹਮਣੇ  ਅਤੇ 132 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੱਈਏ ਕਿ ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਰੋਜ਼ਾਨਾਂ 5 ਹਜ਼ਾਰ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ ਇੱਥੇ 5611 ਨਵੇਂ ਮਾਮਲੇ ਆਏ ਸਨ ਅਤੇ 140 ਲੋਕਾਂ ਦੀ ਮੌਤ ਹੋਈ ਸੀ।

ਇਸ ਸਮੇਂ ਦੇਸ਼ ਵਿਚ 63 ਹਜ਼ਾਰ 624 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਦੇਸ਼ ਵਿਚ ਕਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਮਹਾਂਰਾਸ਼ਟਰ ਹੈ। ਜਿੱਥੇ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ 39 ਨੂੰ ਪਾਰ ਕਰ ਚੁੱਕੀ ਹੈ ਅਤੇ ਪਿਛਲੇ 24 ਘੰਟੇ ਵਿਚ ਇੱਥੇ 2,250 ਨਵੇਂ ਕੇਸ ਦਰਜ਼ ਹੋਏ ਹਨ। ਉੱਥੇ ਹੀ ਗੁਜਰਾਤ ਵਿਚ 12 ਹਜ਼ਾਰ 539 ਮਾਮਲੇ ਸਾਹਮਣੇ ਆ ਚੁੱਕੇ ਹਨ।

ਤਾਮਿਲਨਾਡੂ ਵਿਚ ਗਜਰਾਤ ਨਾਲੋਂ ਵੀ ਜ਼ਿਆਦਾ ਮਾਮਲੇ ਦਰਜ਼ ਹੋਏ ਹਨ। ਜਿੱਥੇ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 13 ਹਜ਼ਾਰ ਨੂੰ ਪਾਰ ਕਰ ਚੁੱਕੀ ਹੈ ਅਤੇ ਪਿਛਲੇ 24 ਘੰਟੇ ਦੇ ਵਿਚ-ਵਿਚ 743 ਨਵੇਂ ਮਾਮਲੇ ਦਰਜ਼ ਹੋ ਚੁੱਕੇ ਹਨ। ਰਾਜਧਾਨੀ ਦਿੱਲੀ ਵਿਚ ਵੀ ਹਲਾਤ ਚਿੰਤਾਂ ਜ਼ਨਕ ਹੀ ਹਨ ਜਿੱਥੇ ਕਰੋਨਾ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 11 ਹਜ਼ਾਰ ਨੂੰ ਪਾਰ ਕਰ ਚੁੱਕਾ ਹੈ ਅਤੇ 176 ਲੋਕਾਂ ਦੀ ਇੱਥੇ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।