ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਸਾਹਮਣੇ ਆਏ 2.59 ਲੱਖ ਕੇਸ, 4,209 ਮਰੀਜ਼ਾਂ ਦੀ ਗਈ ਜਾਨ
19,18,79,503 ਲੋਕਾਂ ਨੂੰ ਲੱਗ ਚੁੱਕੀ ਕੋਰੋਨਾ ਵੈਕਸੀਨ
corona virus
ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,209 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,91,331 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,59,591 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,60,31,991 ਹੋ ਗਈ।
ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਕਮੀ ਆਈ ਅਤੇ ਦੇਸ਼ ਵਿਚ 30,27,925 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ ਰਾਹਤ ਦੀ ਗੱਲ ਹੈ ਕਿ ਹੁਣ ਤਕ ਕੁਲ 2,27,12,735 ਲੋਕ ਵਾਇਰਸ ਤੋਂ ਮੁਕਤ ਵੀ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ 19,18,79,503 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।