ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਕੀਤਾ ਸਸਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰ ਸਰਕਾਰ ਨੇ ਘਟਾਈ ਐਕਸਾਈਜ਼ ਡਿਊਟੀ

Petrol is cheaper by Rs 9.5 and diesel by Rs 7

 

 ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਸੀਂ ਪੈਟਰੋਲ 'ਤੇ ਕੇਂਦਰੀ ਆਬਕਾਰੀ ਡਿਊਟੀ (ਐਕਸਾਈਜ਼ ਡਿਊਟੀ) ਅੱਠ ਰੁਪਏ ਅਤੇ ਡੀਜ਼ਲ 'ਤੇ ਛੇ ਰੁਪਏ ਘਟਾ ਰਹੇ ਹਾਂ।

 

ਇਸ ਨਾਲ ਪੈਟਰੋਲ ਦੀ ਕੀਮਤ 9.50 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।ਇਸ ਦੇ ਨਾਲ ਹੀ ਸਿਲੰਡਰ 200 ਰੁਪਏ ਸਸਤਾ ਕੀਤਾ ਗਿਆ ਹੈ ਅਤੇ ਇਹ ਰੇਟ ਅੱਜ ਅੱਧੀ ਰਾਤ ਤੋਂ ਹੀ ਲਾਗੂ ਹੋ ਜਾਣਗੇ।

 

ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਕਿਹਾ ਹੈ ਕਿ ਜਦੋਂ ਤੋਂ ਕੇਂਦਰ ਵਿੱਚ ਪੀਐਮ ਮੋਦੀ ਦੀ ਸਰਕਾਰ ਆਈ ਹੈ, ਉਹ ਗਰੀਬਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਹਨਾਂ ਨੇ ਗਰੀਬ ਅਤੇ ਮੱਧ ਵਰਗ ਦੀ ਮਦਦ ਲਈ ਕਦਮ ਚੁੱਕੇ ਹਨ। ਇਸ ਦਾ ਨਤੀਜਾ ਇਹ ਨਿਕਲਿਆ ਹੈ ਕਿ ਉਹਨਾਂ ਦੇ ਕਾਰਜਕਾਲ ਦੌਰਾਨ ਔਸਤ ਮਹਿੰਗਾਈ ਪਿਛਲੀ ਸਰਕਾਰ ਨਾਲੋਂ ਘੱਟ ਰਹੀ ਹੈ।

ਉਨ੍ਹਾਂ ਕਿਹਾ ਹੈ ਕਿ ਦੁਨੀਆ ਇਸ ਸਮੇਂ ਮੁਸ਼ਕਲ ਦੌਰ 'ਚੋਂ ਗੁਜ਼ਰ ਰਹੀ ਹੈ। ਜਦੋਂ ਦੁਨੀਆ ਕੋਰੋਨਾ ਮਹਾਮਾਰੀ ਤੋਂ ਉਭਰ ਰਹੀ ਸੀ, ਯੂਕਰੇਨ ਸੰਕਟ ਪੈਦਾ ਹੋ ਗਿਆ, ਜਿਸ ਨਾਲ ਸਪਲਾਈ ਚੇਨ ਅਤੇ ਬਹੁਤ ਸਾਰੀਆਂ ਚੀਜ਼ਾਂ ਦੀ ਕਮੀ ਹੋ ਗਈ। ਇਸ ਦੇ ਕਈ ਦੇਸ਼ਾਂ ਵਿੱਚ ਮਹਿੰਗਾਈ ਅਤੇ ਆਰਥਿਕ ਸੰਕਟ ਪੈਦਾ ਹੋ ਗਿਆ ਹੈ।