ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਪਲਟੀ ਬੱਸ, 1 ਦੀ ਮੌਤ, 12 ਜ਼ਖ਼ਮੀ
ਰਾਜਸਥਾਨ ਦੇ ਹਨ ਸਾਰੇ ਸ਼ਰਧਾਲੂ
photo
ਜੰਮੂ: ਜੰਮੂ ਦੇ ਰਿਆਸੀ ਜ਼ਿਲ੍ਹੇ ਵਿਚ ਮਾਤਾ ਵੈਸ਼ਨੋ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਭਰੀ ਬੱਸ ਪਲਟ ਗਈ ਹੈ। ਬੱਸ ਪਲਟ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਮੱਕਾ 'ਚ ਲੱਗੀ ਭਿਆਨਕ ਅੱਗ, ਉਮਰਾਹ 'ਤੇ ਗਏ 8 ਪਾਕਿਸਤਾਨੀਆਂ ਦੀ ਮੌਤ
ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਕਟੜਾ ਦੇ ਮੋਰੀ ਇਲਾਕੇ 'ਚ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਬੱਸ ਰਾਜਸਥਾਨ ਤੋਂ ਸ਼ਰਧਾਲੂਆਂ ਨੂੰ ਲੈ ਕੇ ਆਈ ਸੀ। ਜੋ ਮਾਤਾ ਵੈਸ਼ਨੋ ਦੇਵੀ ਜੀ ਦੀ ਪਵਿੱਤਰ ਗੁਫਾ ਵਿਚ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ। ਜ਼ਖਮੀਆਂ ਨੂੰ ਕਟੜਾ ਅਤੇ ਦਾਨਸਲ ਦੇ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਮੈਕਸੀਕੋ 'ਚ ਕਾਰ ਰੇਸਿੰਗ ਸ਼ੋਅ ਦੌਰਾਨ ਹਥਿਆਰਬੰਦ ਹਮਲਾਵਰਾਂ ਨੇ ਚਲਾਈਆਂ ਗੋਲੀਆਂ, 10 ਦੀ ਮੌਤ