Manish Sisodia News: ਮਨੀਸ਼ ਸਿਸੋਦੀਆ ਨੂੰ ਦਿੱਲੀ ਕੋਰਟ ਤੋਂ ਨਹੀਂ ਮਿਲੀ ਰਾਹਤ, 31 ਮਈ ਤਕ ਨਿਆਇਕ ਹਿਰਾਸਤ ਵਧਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਜ ਸ਼ਾਮ 5 ਵਜੇ ਦਿੱਲੀ ਹਾਈ ਕੋਰਟ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅਪਣਾ ਫੈਸਲਾ ਸੁਣਾਏਗੀ।

Delhi court extends Manish Sisodia's judicial custody (File)

Manish Sisodia News: ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਗਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 31 ਮਈ ਤਕ ਵਧਾ ਦਿਤੀ ਹੈ।

ਹਾਲਾਂਕਿ ਅੱਜ ਸ਼ਾਮ 5 ਵਜੇ ਦਿੱਲੀ ਹਾਈ ਕੋਰਟ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅਪਣਾ ਫੈਸਲਾ ਸੁਣਾਏਗੀ। ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਪਿਛਲੇ ਸਾਲ 26 ਫਰਵਰੀ ਨੂੰ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 9 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।

ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 31 ਮਈ ਤਕ ਵਧਾਉਂਦੇ ਹੋਏ ਕਿਹਾ ਕਿ ਮੁਲਜ਼ਮ ਲਿਖਤੀ ਰੂਪ 'ਚ ਦੱਸਣ ਕਿ ਗੈਰ-ਭਰੋਸੇਯੋਗ ਦਸਤਾਵੇਜ਼ਾਂ ਦੀ ਜਾਂਚ 'ਚ ਕਿੰਨਾ ਸਮਾਂ ਲੱਗੇਗਾ। ਸਿਸੋਦੀਆ ਨੂੰ ਜੇਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਮਲੇ ਦੀ ਅਗਲੀ ਸੁਣਵਾਈ 31 ਮਈ ਨੂੰ ਦੁਪਹਿਰ 12 ਵਜੇ ਰਾਉਸ ਐਵੇਨਿਊ ਕੋਰਟ ਵਿਚ ਹੋਵੇਗੀ।

(For more Punjabi news apart from Delhi court extends Manish Sisodia's judicial custody, stay tuned to Rozana Spokesman)