Delhi News : ਅਸ਼ੋਕਾ ਯੂਨੀਵਰਸਿਟੀ ਦੇ ਪ੍ਰੋਫੈਸਰ ਅਲੀ ਖ਼ਾਨ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ
Delhi News : ਆਪ੍ਰੇਸ਼ਨ ਸਿੰਦੂਰ 'ਤੇ ਟਿੱਪਣੀ ਕਰਨ ਦੇ ਸਬੰਧ ’ਚ ਹੋਈ ਸੀ ਗ੍ਰਿਫ਼ਤਾਰੀ, ਅਲੀ ਖ਼ਾਨ ਮਹਿਮੂਦਾਬਾਦ ਨੇ ਗ੍ਰਿਫ਼ਤਾਰੀ ਨੂੰ ਅਦਾਲਤ ’ਚ ਦਿੱਤੀ ਸੀ ਚੁਣੌਤੀ
Delhi News in Punjabi : ਭਾਰਤੀ ਫੌਜ ਦੇ 'ਆਪ੍ਰੇਸ਼ਨ ਸਿੰਦੂਰ' 'ਤੇ ਟਿੱਪਣੀ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ ਅਸ਼ੋਕਾ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਅਲੀ ਖ਼ਾਨ ਮਹਿਮੂਦਾਬਾਦ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪ੍ਰੋਫੈਸਰ ਅਲੀ ਖ਼ਾਨ ਮਹਿਮੂਦਾਬਾਦ ਨੂੰ ਕਥਿਤ ਇਤਰਾਜ਼ਯੋਗ ਪੋਸਟਾਂ ਦੇ ਸਬੰਧ ’ਚ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦਾ ਨਿਰਦੇਸ਼ ਦਿੱਤਾ।
ਸੋਨੀਪਤ ਦੀ ਅਸ਼ੋਕਾ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਅਲੀ ਖ਼ਾਨ ਮਹਿਮੂਦਾਬਾਦ ਨੇ ਸੋਮਵਾਰ ਨੂੰ ਆਪ੍ਰੇਸ਼ਨ ਸਿੰਦੂਰ 'ਤੇ ਆਪਣੀਆਂ ਟਿੱਪਣੀਆਂ ਦੇ ਸੰਬੰਧ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਰਾਹਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਅਲੀ ਖ਼ਾਨ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਵੱਲੋਂ ਮਾਮਲੇ ਦੀ ਜਲਦੀ ਸੁਣਵਾਈ ਲਈ ਅਪੀਲ ਕੀਤੀ ਗਈ ਸੀ ਜਿਸ 'ਤੇ ਅਦਾਲਤ ਨੇ ਮਾਮਲੇ ਨੂੰ ਜਲਦੀ ਸੁਣਵਾਈ ਲਈ ਸੂਚੀਬੱਧ ਕਰਨ ਦਾ ਭਰੋਸਾ ਦਿੱਤਾ ਸੀ।
ਅਲੀ ਖ਼ਾਨ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਗ੍ਰਿਫ਼ਤਾਰੀ ਨੂੰ ਗਲਤ ਦੱਸਿਆ ਸੀ। ਸੋਮਵਾਰ ਨੂੰ, ਸੀਨੀਅਰ ਵਕੀਲ ਕਪਿਲ ਸਿੱਬਲ ਨੇ ਚੀਫ਼ ਜਸਟਿਸ ਬੀਆਰ ਗਵਈ ਅਤੇ ਆਗਸਟੀਨ ਜਾਰਜ ਮਸੀਹ ਦੀ ਬੈਂਚ ਸਾਹਮਣੇ ਪਟੀਸ਼ਨ ਦਾ ਜ਼ਿਕਰ ਕੀਤਾ। ਸਿੱਬਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਦੇਸ਼ ਭਗਤੀ ਵਾਲੇ ਬਿਆਨ ਦੇਣ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਸੀ।
(For more news apart from Big relief to Ashoka University professor Ali Khan, Supreme Court grants interim bail News in Punjabi, stay tuned to Rozana Spokesman)