ਕੁੱਲੂ ਮਨਾਲੀ ਵਿਚ ਡੂੰਘੀ ਖੱਡ ਵਿਚ ਡਿੱਗੀ ਬੱਸ

ਏਜੰਸੀ

ਖ਼ਬਰਾਂ, ਰਾਸ਼ਟਰੀ

35 ਜ਼ਖ਼ਮੀ, 43 ਦੀ ਮੌਤ  

Bus fell into a deep gorge near banjar area of kullu district

ਹਿਮਾਚਲ ਪ੍ਰਦੇਸ਼: ਹਿਮਾਚਲ ਪ੍ਰਦੇਸ਼ ਦੇ ਕੁੱਲੂ ਮਨਾਲੀ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਬੱਸ ਦੇ ਖੱਡ ਵਿਚ ਡਿੱਗਣ ਕਾਰਨ ਵੱਡਾ ਹਾਦਸਾ ਹੋ ਗਿਆ। ਰਿਪੋਰਟ ਮੁਤਾਬਕ ਇਸ ਹਾਦਸੇ ਵਿਚ ਹੁਣ ਤਕ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 35 ਲੋਕ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਸ਼ਾਮ ਕਰੀਬ ਪੰਜ ਵਜੇ ਵਾਪਰਿਆ ਹੈ। ਬੱਸ ਬੰਜਾਰ ਤੋਂ ਗਾੜਾਗੁਸ਼ੈਣੀ-ਖੌਲੀ ਜਾ ਰਹੀ ਸੀ। ਇਸ ਦੌਰਾਨ ਰਾਸਤੇ ਵਿਚ ਬੱਸ ਨਿਯੰਤਰਣ ਵਿਚ ਨਾ ਰਹੀ ਤੇ ਕਰੀਬ 300 ਫ਼ੁੱਟ ਡੂੰਘੀ ਖੱਡ ਵਿਚ ਜਾ ਡਿੱਗੀ।

ਕੁੱਲੂ ਪੁਲਿਸ ਅਫ਼ਸਰ ਸ਼ਾਲਿਨੀ ਅਗਨੀਹੋਤਰੀ ਨੇ ਕਿਹਾ ਕਿ ਪ੍ਰਾਈਵੇਟ ਬੱਸ ਜ਼ਿਲ੍ਹੇ ਦੀ ਬੰਜਾਰ ਤਹਿਸੀਲ ਵਿਚ ਧੋਥ ਮੋੜ ਕੋਲ 300 ਮੀਟਰ ਡੂੰਘੇ ਨਾਲੇ ਵਿਚ ਡਿੱਗ ਗਈ। ਬੱਸ ਦਾ ਨੰਬਰ ਐਚਪੀ 66-7065 ਹੈ। ਉਹਨਾਂ ਨੇ ਦਸਿਆ ਕਿ ਬੱਸ ਗੜ੍ਹ ਗੁਸ਼ਾਨੀ ਜਾ ਰਹੀ ਸੀ। ਫ਼ਿਲਹਾਲ ਬਚਾਅ ਅਭਿਆਨ ਜਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬੰਜਾਰ ਦੇ ਐਸਡੀਐਮ ਐਮਆਰ ਭਾਰਦਵਾਜ ਅਤੇ ਹੋਰ ਅਧਿਕਾਰੀ ਬਚਾਅ ਦਲ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਹੋਏ ਹਨ।

ਜ਼ਖ਼ਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ ਜਦਕਿ ਗੰਭੀਰ ਰੂਪ ਤੋਂ ਜ਼ਖ਼ਮੀਆਂ ਨੂੰ ਕੁੱਲੂ ਮਨਾਲੀ ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮੌਕੇ 'ਤੇ ਦੋ ਰਾਹਤ ਅਤੇ ਬਚਾਅ ਟੀਮਾਂ ਕੰਮ ਵਿਚ ਜੁੱਟੀਆਂ ਹੋਈਆਂ ਹਨ। ਸਥਾਨਕ ਲੋਕ ਵੀ ਬਚਾਅ ਕਾਰਜ ਵਿਚ ਮਦਦ ਕਰ ਰਹੇ ਹਨ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਲਿਖਿਆ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਹੋਈ ਘਟਨਾ ਬਹੁਤ ਦੁੱਖਦਾਈ ਹੈ।

ਇਸ ਦੁਰਘਟਨਾ ਵਿਚ ਮਾਰੇ ਗਏ ਲੋਕਾਂ ਦੇ ਪਰਵਾਰਾਂ ਪ੍ਰਤੀ ਉਹਨਾਂ ਦੀ ਸੰਵੇਦਨਾ ਡੂੰਘੀ ਹੈ। ਉਹ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦਾ ਹੈ। ਉਹ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਪੀੜਤਾਂ ਦੇ ਪਰਵਾਰਾਂ ਦੀ ਮਦਦ ਕਰਨ ਦੀ ਅਪੀਲ ਕਰੇਗਾ।