ਸਰਕਾਰ ਮੰਨਣ ਵਾਲੀ ਨਹੀਂ, ਇਲਾਜ ਕਰਨਾ ਪਵੇਗਾ, ਟਰੈਕਟਰਾਂ ਨਾਲ ਆਪਣੀ ਤਿਆਰੀ ਰੱਖੋ - ਰਾਕੇਸ਼ ਟਿਕੈਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰ ਸਰਕਾਰ ਨੂੰ ਆਪਣੇ ਮਨ ਵਿਚੋਂ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਕਿਸਾਨ ਵਾਪਸ ਚਲਾ ਜਾਵੇਗਾ - ਟਿਕੈਤ 

Rakesh Tikait

ਨਵੀਂ ਦਿੱਲੀ : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ (Rakesh Tikait)  ਨੇ ਟਵੀਟ ਕਰਕੇ ਕਿਸਾਨਾਂ ਦੇ ਅੰਦੋਲਨ ਨੂੰ ਤੇਜ਼ ਕਰਨ ਲਈ ਕਿਹਾ ਹੈ। ਟਿਕੈਤ ਨੇ ਐਤਵਾਰ ਨੂੰ ਟਵੀਟ ਕੀਤਾ ਜਿਸ ਵਿਚ ਉਹਨਾਂ ਨੇ ਲਿਖਿਆ, "ਸਰਕਾਰ ਮੰਨਣ ਵਾਲੀ ਨਹੀਂ ਹੈ। ਇਲਾਜ਼ ਕਰਨਾ ਪਵੇਗਾ। ਟਰੈਕਟਰਾਂ ਨਾਲ ਆਪਣੀ ਤਿਆਰੀ ਰੱਖੋ। ਜ਼ਮੀਨ ਬਚਾਉਣ ਲਈ ਅੰਦੋਲਨ ਨੂੰ ਤੇਜ਼ ਕਰਨਾ ਪਵੇਗਾ।"

ਇਹ ਵੀ ਪੜ੍ਹੋ : Ind vs NZ WTC: ਮੀਂਹ ਕਾਰਨ ਚੌਥੇ ਦਿਨ ਵੀ ਲੇਟ ਹੋਇਆ ਮੈਚ, ਨਿਊਜ਼ੀਲੈਂਡ ਅਜੇ ਵੀ 16 ਦੌਰਾਂ ਪਿੱਛੇ 

ਇਸ ਤੋਂ ਪਹਿਲਾਂ ਵੀ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਆਪਣੇ ਮਨ ਵਿਚੋਂ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਕਿਸਾਨ ਵਾਪਸ ਚਲਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ‘ਤੇ ਹੀ ਕਿਸਾਨ ਵਾਪਸ ਚਲੇ ਜਾਣਗੇ। ਸਾਡੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਐਮਐਮਸੀ ਉੱਤੇ ਇੱਕ ਕਾਨੂੰਨ ਬਣਾਇਆ ਜਾਵੇ।