SGGS ਕਾਲਜ ਚੰਡੀਗੜ੍ਹ ਵਿਖੇ ਮਨਾਇਆ ਗਿਆ ਕੌਮਾਂਤਰੀ ਯੋਗ ਦਿਵਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੋਸਟਰ ਮੇਕਿੰਗ ਮੁਕਾਬਲੇ ਦਾ ਵੀ ਕੀਤਾ ਗਿਆ ਆਯੋਜਨ

International Yoga Day celebrated at SGGS College Chandigarh


ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਯੋਗਾ ਦੇ ਅਭਿਆਸ ਨੂੰ ਉਤਸ਼ਾਹਤ ਕਰਨ ਅਤੇ ਇਸ ਦੇ ਸਿਹਤ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ ਲਈ, "ਆਸਨਾਂ ਦਾ ਅਭਿਆਸ ਕਰਨਾ ਅਤੇ ਯੋਗ ਦੇ ਲਾਭ" ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ।


International Yoga Day celebrated at SGGS College Chandigarh

ਵਿਦਿਆਰਥੀਆਂ ਨੇ ਅਪਣੇ ਰਚਨਾਤਮਕ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਉਤਸ਼ਾਹ ਨਾਲ ਇਸ ਮੁਕਾਬਲੇ ਵਿਚ ਹਿੱਸਾ ਲਿਆ। ਕਾਲਜ ਦੀ ਐਨ.ਐਸ.ਐਸ. ਯੂਨਿਟ ਨੇ ਵੀ “ਯੋਗਾ ਵਿਦ ਮਾਈ ਫੈਮਿਲੀ” ਥੀਮ ਉਤੇ ਇਕ ਮੁਹਿੰਮ ਸ਼ੁਰੂ ਕੀਤੀ ਜਿਸ ਵਿਚ ਐਨ.ਐਸ.ਐਸ. ਵਾਲੰਟੀਅਰਾਂ ਨੇ ਅਪਣੇ ਪ੍ਰਵਾਰਕ ਮੈਂਬਰਾਂ ਦੇ ਨਾਲ ਘਰ ਵਿਚ ਯੋਗ ਆਸਣਾਂ ਦਾ ਅਭਿਆਸ ਕੀਤਾ ਤਾਂ ਜੋ ਲੋਕਾਂ ਨੂੰ ਅਪਣੀ ਰੋਜ਼ਾਨਾ ਦੀ ਰੁਟੀਨ ਵਿਚ ਯੋਗਾ ਸ਼ਾਮਲ ਕਰਨ ਲਈ ਉਤਸ਼ਾਹਤ ਕੀਤਾ ਜਾ ਸਕੇ।

International Yoga Day celebrated at SGGS College Chandigarh

ਕਾਲਜ ਦੇ ਪ੍ਰਿੰਸੀਪਲ ਡਾ.  ਨਵਜੋਤ ਕੌਰ ਨੇ ਯੋਗਾ ਦੇ ਮਾਨਸਿਕ, ਸਰੀਰਕ ਅਤੇ ਅਧਿਆਤਮਿਕ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਐਨ.ਐਸ.ਐਸ. ਵਾਲੰਟੀਅਰਾਂ ਦੇ ਯਤਨਾਂ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।