Himachal News: ਹਿਮਾਚਲ 'ਚ ਬੱਸ ਪਲਟਣ ਕਾਰਨ ਚਾਰ ਦੀ ਮੌਤ, ਤਿੰਨ ਜ਼ਖ਼ਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਐਚਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਰੋਹਨ ਚੰਦ ਠਾਕੁਰ ਨੇ ਕਿਹਾ ਕਿ ਹਾਦਸੇ ਦੀ ਮੁੱਢਲੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।

Four dead, three injured due to bus overturn in Himachal

Himachal News:  ਸ਼ਿਮਲਾ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਕੁਡੂ-ਦਿਲਤਾਰੀ ਰੋਡ 'ਤੇ ਸ਼ੁੱਕਰਵਾਰ ਤੜਕੇ ਇਕ ਬੱਸ ਦੇ ਪਲਟਣ ਨਾਲ 4 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 6.45 ਵਜੇ ਉਸ ਸਮੇਂ ਵਾਪਰਿਆ ਜਦੋਂ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀ ਬੱਸ ਕੁਡੂ ਤੋਂ ਦਿਲਤਾਰੀ ਵੱਲ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਬੱਸ 'ਚ 7 ਲੋਕ ਸਵਾਰ ਸਨ। ਸ਼ਿਮਲਾ ਦੇ ਪੁਲਿਸ ਸੁਪਰਡੈਂਟ ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਬਿਰਮਾ ਦੇਵੀ ਅਤੇ ਧਨ ਸ਼ਾਹ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਕਰਮ ਦਾਸ ਅਤੇ ਕੰਡਕਟਰ ਰਾਕੇਸ਼ ਕੁਮਾਰ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਐਚਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਰੋਹਨ ਚੰਦ ਠਾਕੁਰ ਨੇ ਕਿਹਾ ਕਿ ਹਾਦਸੇ ਦੀ ਮੁੱਢਲੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ’’