ਚਾਰ ਪਹੀਆ ਵਾਹਨਾਂ ਲਈ ਤਿੰਨ ਸਾਲ ਦਾ ਥਰਡ ਪਾਰਟੀ ਬੀਮਾ ਜ਼ਰੂਰੀ: ਸੁਪਰੀਮ ਕੋਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੜਕ ਦੁਰਘਟਨਾਵਾਂ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਸਮੇਂ ਥਰਡ ਪਾਰਟੀ ਬੀਮਾ ਲਾਜ਼ਮੀ ਹੋਵੇਗਾ

3-year third-party cover must for new cars

ਨਵੀਂ ਦਿੱਲੀ, ਸੜਕ ਦੁਰਘਟਨਾਵਾਂ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਸਮੇਂ ਥਰਡ ਪਾਰਟੀ ਬੀਮਾ ਲਾਜ਼ਮੀ ਹੋਵੇਗਾ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਇੱਕ ਸਤੰਬਰ ਤੋਂ ਨਵੇਂ ਚਾਰ ਪਹੀਆ ਵਾਹਨਾਂ ਦਾ ਰਜਿਸਟ੍ਰੇਸ਼ਨ ਕਰਵਾਉਂਦੇ ਸਮੇਂ ਤਿੰਨ ਸਾਲਾਂ ਲਈ ਥਰਡ ਪਾਰਟੀ ਬੀਮਾ ਲਾਜ਼ਮੀ ਕੀਤਾ ਹੈ। ਦੋ ਪਹੀਆ ਵਾਹਨਾਂ ਲਈ ਪੰਜ ਸਾਲ ਤੱਕ ਲਈ ਥਰਡ ਪਾਰਟੀ ਬੀਮਾ ਜ਼ਰੂਰੀ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੜਕ ਦੁਰਘਟਨਾਵਾਂ ਵਿਚ ਲੋਕ ਅਪਣੀ ਜਾਨ ਗਵਾ ਰਹੇ ਹਨ।