ਪ੍ਰਿਅੰਕਾ ਗਾਂਧੀ ਦੀ ਗ੍ਰਿਫ਼ਤਾਰੀ ਦੇ ਰੋਸ 'ਚ ਕਾਂਗਰਸੀ ਵਰਕਰਾਂ ਨੇ ਮੋਦੀ ਦਾ ਫੂਕਿਆ ਪੁਤਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਦੀ ਅਗਵਾਈ ਵਿੱਚ ਭਾਜਪਾ ਖਿਲਾਫ ਪ੍ਰਦਰਸ਼ਨ

Narendra Modi's effigy of Congress workers

ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ ਵਿਚ ਕਾਂਗਰਸ ਪਾਰਟੀ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਸ਼ਨੀਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਦੀ ਅਗਵਾਈ ਵਿਚ ਉਹਨਾਂ ਆਪਣੇ ਸੈਂਕੜੇ ਸਾਥੀਆਂ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਹਨੀ ਫੱਤਣਵਾਲਾ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਨੂੰ ਗ੍ਰਿਫ਼ਤਾਰ ਕਰਕੇ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੂ.ਪੀ. ਦੀ ਭਾਜਪਾ ਸਰਕਾਰ ਕਾਂਗਰਸੀ ਵਰਕਰਾਂ ਨੂੰ ਨਾਜ਼ਾਇਜ ਤੰਗ ਪ੍ਰੇਸ਼ਾਨ ਕਰ ਰਹੀ ਹੈ ਅਤੇ ਆਦਿਵਾਸੀਆਂ ਦੀਆਂ ਜ਼ਮੀਨ 'ਤੇ ਨਾਜ਼ਾਇਜ ਕਬਜ਼ੇ ਕਰਨ ਵਾਲੇ ਭਾਜਪਾ ਆਗੂਆਂ ਅਤੇ ਵਰਕਰਾਂ ਦਾ ਸਾਥ ਦੇ ਰਹੀ ਹੈ।

ਦੱਸ ਦਈਏ ਕਿ ਬੀਤੇ ਦਿਨੀ ਯੂਪੀ 'ਚ ਜ਼ਮੀਨੀ ਝਗੜੇ ਕਾਰਨ ਹੋਏ ਕਤਲੇਆਮ 'ਚ 9 ਪਰਿਵਾਰਕ ਮੈਂਬਰਾਂ ਦੀ ਮੌਤ ਹੋ ਗਈ ਸੀ ਜਿਥੇ ਪ੍ਰਿਅੰਕਾ ਗਾਂਧੀ ਨੂੰ ਧਾਰਾ 144 ਦੀ ਉਲੰਘਣਾ ਦੇ ਤਹਿਤ ਹਿਰਾਸਤ 'ਚ ਲੈ ਲਿਆ ਗਿਆ ਸੀ ਕਿਉਂਕਿ ਉਹ ਕਤਲ ਹੋਏ ਪਰਿਵਾਰ ਦੇ ਜੀਆਂ ਨਾਲ ਅਫ਼ਸੋਸ ਕਰਨ ਉਨ੍ਹਾਂ ਦੇ ਘਰ ਜਾ ਰਹੇ ਸਨ। ਜਿਸ ਤੋਂ ਭੜਕੇ ਕਾਂਗਰਸੀ ਵਰਕਰਾਂ ਨੇ ਸ਼੍ਰੀ ਮੁਕਤਸਰ ਸਾਹਿਬ 'ਚ ਭਾਜਪਾ ਸਰਕਾਰ ਖ਼ਿਲਾਫ਼ ਜੰਮਕੇ ਭੜਾਸ ਕੱਢੀ ਸੀ।