ਆਕਸੀਜਨ ਵਿਵਾਦ: ਭੜਕੇ ਸੰਜੇ ਰਾਊਤ, 'ਝੂਠੀ ਹੈ ਕੇਂਦਰ ਸਰਕਾਰ! ਦਰਜ ਹੋਣਾ ਚਾਹੀਦਾ ਮੁਕੱਦਮਾ'

ਏਜੰਸੀ

ਖ਼ਬਰਾਂ, ਰਾਸ਼ਟਰੀ

ਸੰਸਦ ਦੇ ਮਾਨਸੂਨ ਇਜਲਾਸ ਵਿਚ ਕੇਂਦਰੀ ਸਿਹਤ ਰਾਜ ਮੰਤਰੀ ਡਾ. ਭਾਰਤੀ ਪ੍ਰਵੀਣ ਕੁਮਾਰ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਸਿਆਸੀ ਹਲਚਲ ਜਾਰੀ ਹੈ।

Case should be filed against government for lying: Sanjay Raut

ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਇਜਲਾਸ ਵਿਚ ਕੇਂਦਰੀ ਸਿਹਤ ਰਾਜ ਮੰਤਰੀ ਡਾ. ਭਾਰਤੀ ਪ੍ਰਵੀਣ ਕੁਮਾਰ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਸਿਆਸੀ ਹਲਚਲ ਜਾਰੀ ਹੈ। ਵਿਰੋਧੀ ਧਿਰਾਂ ਇਸ ਬਿਆਨ ’ਤੇ ਨਾਰਾਜ਼ਗੀ ਜ਼ਾਹਿਰ ਕਰ ਰਹੀਆਂ ਹਨ। ਸ਼ਿਵਸੈਨਾ ਨੇ ਵੀ ਇਸ ਬਿਆਨ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਸ਼ਿਵਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਕਿਹਾ ਕਿ ਅਜਿਹੇ ਝੂਠੇ ਬਿਆਨ ਦੇਣ ਲਈ ਸਰਕਾਰ ਖਿਲਾਫ਼ ਕੇਸ ਹੋਣਾ ਚਾਹੀਦਾ ਹੈ।

ਹੋਰ ਪੜ੍ਹੋ: ਤਿੰਨ ਸੂਬਿਆਂ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਬੀਕਾਨੇਰ ਵਿਚ ਭੂਚਾਲ ਦੀ ਤੀਬਰਤਾ ਰਹੀ 5.3

ਦਰਅਸਲ ਬੀਤੇ ਦਿਨ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਕਿਹਾ ਕਿ ਕੋਵਡ -19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਵੀ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਆਕਸੀਜਨ ਦੀ ਘਾਟ ਕਾਰਨ ਕਿਸੇ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ। ਉਹਨਾਂ ਨੇ ਇਹ ਜਾਣਕਾਰੀ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਦਿੱਤੀ।

ਹੋਰ ਪੜ੍ਹੋ: ਭਾਰਤ ਵਿਚ ਕੋਰੋਨਾ ਕਾਰਨ ਕਰੀਬ 50 ਲੱਖ ਮੌਤਾਂ, ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡੀ ਤ੍ਰਾਸਦੀ- ਰਿਪੋਰਟ

ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਸੰਜੇ ਰਾਊਤ ਨੇ ਕਿਹਾ, ‘ਮੇਰੇ ਕੋਲ ਕੁਝ ਕਹਿਣ ਨੂੰ ਨਹੀਂ। ਇਸ ਬਿਆਨ ਨੂੰ ਸੁਣ ਕੇ ਆਕਸੀਜਨ ਦੀ ਕਮੀ ਕਾਰਨ ਅਪਣਿਆਂ ਨੂੰ ਗੁਆਉਣ ਵਾਲਿਆਂ ’ਤੇ ਕੀ ਬੀਤ ਰਹੀ ਹੋਵੇਗੀ? ਸਰਕਾਰ ਖਿਲਾਫ਼ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਸਰਕਾਰ ਝੂਠ ਬੋਲ ਰਹੀ ਹੈ’। ਦੱਸ ਦਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਰਾਜ ਸਭਾ ਵਿਚ ਸਵਾਲ ਪੁੱਛਿਆ ਸੀ ਕਿ ਕੀ ਦੂਜੀ ਲਹਿਰ ਦੌਰਾਨ ਆਕਸੀਜਨ ਨਾ ਮਿਲਣ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋਈ ਹੈ।

ਹੋਰ ਪੜ੍ਹੋ: ਮੁੰਬਈ ਪੁਲਿਸ ਦਾ ਦਾਅਵਾ, ਰਾਜ ਕੁੰਦਰਾ ਦੇ ਬ੍ਰਿਟਿਸ਼ ਪੋਰਨ ਕੰਪਨੀ ਨਾਲ ਸੀ ਸੰਬੰਧ

ਇਸ ਦੇ ਜਵਾਬ ਵਿਚ ਪਵਾਰ ਨੇ ਕਿਹਾ ਕਿ ਸਿਹਤ ਰਾਜ ਦਾ ਵਿਸ਼ਾ ਹੈ ਅਤੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨਿਯਮਤ ਤੌਰ 'ਤੇ ਕੇਂਦਰ ਨੂੰ  ਕੋਵਿਡ ਦੇ ਮਾਮਲਿਆਂ ਅਤੇ ਮੌਤਾਂ ਦੀ ਜਾਣਕਾਰੀ ਦਿੰਦੇ ਹਨ। ਉਹਨਾਂ ਕਿਹਾ ਕਿ ਦੂਜੀ ਲਹਿਰ ਦੌਰਾਨ ਕਿਸੇ ਵੀ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਆਕਸੀਜਨ ਦੀ ਘਾਟ ਕਾਰਨ ਕਿਸੇ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ। ਕੇਂਦਰੀ ਮੰਤਰੀ ਦੇ ਇਸ ਜਵਾਬ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਕਾਂਗਰਸ ਨੇ ਸਰਕਾਰ ਦੀ ਅਲੋਚਨਾ ਕੀਤੀ ਹੈ।