ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੀ ਹਾਲਤ ਨਾਜ਼ੁਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਲਿਆਣ ਸਿੰਘ ਨੂੰ ਆਕਸੀਜਨ ਸਪੋਰਟ ’ਤੇ ਰੱਖਿਆ ਗਿਆ

Former Chief Minister Kalyan Singh's condition critical

ਲਖਨਊ: ਲਖਨਊ ਸਥਿਤ ਸੰਜੇ ਗਾਂਧੀ ਪੋਸਟ ਗਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ’ਚ ਦਾਖ਼ਲ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜਸਥਾਨ ਦੇ ਉੱਪ ਰਾਜਪਾਲ ਰਹਿ ਚੁੱਕੇ ਕਲਿਆਣ ਸਿੰਘ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਡਾਕਟਰ ਉਨ੍ਹਾਂ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

ਇੰਸਟੀਚਿਊਟ ਮੁਤਾਬਕ ਕਲਿਆਣ ਸਿੰਘ ਦੀ ਹਾਲਤ ਪਹਿਲਾਂ ਵਾਂਗ ਹੀ ਨਾਜ਼ੁਕ ਬਣੀ ਹੋਈ ਹੈ।  ਕਲਿਆਣ ਸਿੰਘ ਨੂੰ ਆਕਸੀਜਨ ਸਪੋਰਟ ’ਤੇ ਰੱਖਿਆ ਗਿਆ ਪਰ ਤਕਲੀਫ਼ ਹੋਰ ਵਧਣ ਮਗਰੋਂ ਐਤਵਾਰ ਸ਼ਾਮ ਤੋਂ ਉਨ੍ਹਾਂ ਨੂੰ ‘ਨੌਨ ਇਨਵੇਸਿਵ ਵੈਂਟੀਲੇਸ਼ਨ’ ’ਤੇ ਰਖਿਆ ਗਿਆ ਹੈ। ਬਿਆਨ ਮੁਤਾਬਕ ਡਾਕਟਰ ਉਨ੍ਹਾਂ ’ਤੇ ਨਜ਼ਰ ਰੱਖ ਰਹੇ ਹਨ। 

ਰਾਜਪਾਲ ਪਟੇਲ ਨੇ ਮੰਗਲਵਾਰ ਦੁਪਹਿਰ ਨੂੰ ਕਲਿਆਣ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਰਾਜਪਾਲ ਨੇ ਇੰਸਟੀਚਿਊਟ ਦੇ ਡਾਕਟਰਾਂ ਤੋਂ ਵੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ।     

ਜ਼ਿਕਰਯੋਗ ਹੈ ਕਿ ਕਲਿਆਣ ਸਿੰਘ, ਜੋ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸਨ, ਨੂੰ ਲਾਗ ਅਤੇ  ਬੇਹੋਸ਼ ਹੋਣ ਕਾਰਨ 4 ਜੁਲਾਈ ਨੂੰ ਐਸਜੀਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਉਸ ਦਾ ਇਲਾਜ ਰਾਮ ਮਨੋਹਰ ਲੋਹੀਆ ਮੈਡੀਕਲ ਇੰਸਟੀਚਿਊਟ ਵਿਖੇ ਚੱਲ ਰਿਹਾ ਸੀ।