ਉੱਤਰ ਪ੍ਰਦੇਸ਼ 'ਚ ਮੀਂਹ ਨਾਲ ਡਿੱਗੀ ਛੱਤ, ਮਾਂ ਸਮੇਤ ਤਿੰਨ ਬੱਚਿਆਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੋ ਗੰਭੀਪ ਜਖ਼ਮੀ, ਜਿਹਨਾਂ ਨੂੰ ਨੇੜਲੇ ਹਸਪਤਾਲ ਕਰਵਾਇਆ ਗਿਆ ਦਾਖਲ

roof collapsed due to rain

ਸੀਤਾਪੁਰ: ਸੀਤਾਪੁਰ ਜ਼ਿਲੇ ਵਿਚ ਵੱਖ-ਵੱਖ ਥਾਵਾਂ 'ਤੇ ਹੋਏ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹੇ ਦੇ ਥਾਣਾ ਮਾਨਪੁਰ ਖੇਤਰ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਮੀਂਹ ਕਾਰਨ ਕੰਧ ਡਿੱਗਣ ਨਾਲ ਮਕਾਨ ਹੇਠਾਂ ਸੌਂ  ਰਹੇ ਪਰਿਵਾਰ ਤੇ ਘਰ ਦੀ ਛੱਤ ਡਿੱਗ ਗਈ। ਜਿਸ ਵਿਚ ਔਰਤ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਤਿੰਨ ਬੱਚੇ ਵੀ ਸ਼ਾਮਲ ਹਨ।

ਸੂਚਨਾ ਮਿਲਣ 'ਤੇ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮੀਂਹ ਕਾਰਨ 4 ਲੋਕਾਂ ਦੀ ਮੌਤ ਹੋਣ ਦਾ ਜਾਇਜ਼ਾ ਲਿਆ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਪੀੜਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਆਦੇਸ਼ ਦਿੱਤੇ ਹਨ। 

ਮਾਨਪੁਰ ਥਾਣਾ ਖੇਤਰ ਦੇ ਲਕਸ਼ਮਣਪੁਰ ਮਾਜਰਾ ਕਲਿਆਣਪੁਰ ਨਿਵਾਸੀ ਲਾਲੀ ਦੇਵੀ (50) ਪਤਨੀ ਸਵ. ਲੱਲੂਰਾਮ, ਸ਼ੈਲੇਂਦਰ ਕੁਮਾਰ (10) ਪੁੱਤਰ ਹਰੀਸ਼ੰਕਰ, ਸ਼ਿਵਾ (8) ਪੁੱਤਰ ਹਰੀਸ਼ ਕੁਮਾਰ, ਮਹਿਕ (2) ਬੇਟੀ ਨੀਰਜ, ਸੁਮਨ ਦੇਵੀ (21) ਪਤਨੀ, ਸ਼ਿਵਾਨੀ (12) ਧੀ ਹਰੀਸ਼ ਕੁਮਾਰ ਮੰਗਲਵਾਰ ਰਾਤ ਨੂੰ ਘਰ  ਵਿਚ ਸੁੱਤੇ ਪਏ ਸਨ। ਇਸ ਦੌਰਾਨ ਤੇਜ਼ ਮੀਂਹ ਨਾਲ ਘਰ ਦੀ ਛੱਤ ਡਿੱਗ ਗਈ ਤੇ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਹਨਾਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। 

 ਹਾਦਸੇ ਤੋਂ ਬਾਅਦ ਹਫੜਾ-ਦਫੜੀ ਮੱਚ ਗਈ। ਸੂਚਨਾ ਮਿਲਣ ਤੋਂ ਬਾਅਦ ਪਿੰਡ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਮਲਬੇ ਨੂੰ ਹਟਾਇਆ ਗਿਆ ਅਤੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਲਾਲੀ ਦੇਵੀ, ਸ਼ੈਲੇਂਦਰ, ਸ਼ਿਵਾ, ਮਹਿਕ ਦੀ ਮੌਕੇ' ਤੇ ਹੀ ਮੌਤ ਹੋ ਗਈ। ਜਦੋਂ ਕਿ ਸ਼ਿਵਾਨੀ, ਸੁਮਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਦੋਵਾਂ ਨੂੰ ਜ਼ਖਮੀ ਹਾਲਤ ਵਿੱਚ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ।