ਭਾਰੀ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ 24 ਜੁਲਾਈ ਤੱਕ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਜ ਸਭਾ ਦੀ ਕਾਰਵਾਈ ਢਾਈ ਵਜੇ ਤੱਕ ਕੀਤੀ ਗਈ ਮੁਲਤਵੀ

photo

 

 ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸ਼ੁੱਕਰਵਾਰ ਨੂੰ ਲੋਕ ਸਭਾ ਦੀ ਕਾਰਵਾਈ ਕੁੱਲ 19 ਮਿੰਟ ਤੱਕ ਚੱਲੀ। ਜਿਸ ਨੂੰ 24 ਜੁਲਾਈ ਤੱਕ ਮੁਲਤਵੀ ਕਰ ਦਿਤਾ ਗਿਆ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਵੇਰੇ 11 ਵਜੇ ਲੋਕ ਸਭਾ 'ਚ ਬਿਆਨ ਦਿਤਾ ਕਿ ਸਰਕਾਰ ਮਨੀਪੁਰ 'ਤੇ ਚਰਚਾ ਕਰਨ ਲਈ ਤਿਆਰ ਹੈ। ਕੁਝ ਪਾਰਟੀਆਂ ਅਜਿਹੀਆਂ ਹਨ ਜੋ ਸਦਨ ਨੂੰ ਚੱਲਣ ਨਹੀਂ ਦੇਣਾ ਚਾਹੁੰਦੀਆਂ।

ਇਹ ਵੀ ਪੜ੍ਹੋ: ਮੋਦੀ ਸਰਨੇਮ ਮਾਮਲਾ: ਰਾਹੁਲ ਗਾਂਧੀ ਦੀ ਪਟੀਸ਼ਨ 'ਤੇ ਸੁਪ੍ਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਭੇਜਿਆ ਨੋਟਿਸ 

ਇਸ ਦੇ ਨਾਲ ਹੀ ਰਾਜ ਸਭਾ ਦੀ ਕਾਰਵਾਈ ਢਾਈ ਵਜੇ ਤੱਕ ਮੁਲਤਵੀ ਕਰ ਦਿਤੀ ਗਈ ਹੈ। ਕਾਂਗਰਸ ਨੇ ਮਣੀਪੁਰ ਹਿੰਸਾ 'ਤੇ ਚਰਚਾ ਲਈ ਮੁਲਤਵੀ ਪ੍ਰਸਤਾਵ ਨੋਟਿਸ ਦਿਤਾ ਹੈ। ਲੋਕ ਸਭਾ ਵਿਚ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਮਾਨਿਕਮ ਟੈਗੋਰ ਅਤੇ ਰਾਜ ਸਭਾ ਵਿਚ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਮਨੋਜ ਕੁਮਾਰ ਝਾਅ ਸਮੇਤ ਕਈ ਸੰਸਦ ਮੈਂਬਰਾਂ ਨੇ ਮਣੀਪੁਰ ਹਿੰਸਾ ‘ਤੇ ਚਰਚਾ ਦੀ ਮੰਗ ਕਰਦੇ ਨੋਟਿਸ ਦਿਤੇ ਹਨ।

ਇਹ ਵੀ ਪੜ੍ਹੋ: ਭਾਰਤ ਦੇ ਗੈਰ-ਬਾਸਮਤੀ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਕਿਉਂ ਗਲੋਬਲ ਬਾਜ਼ਾਰਾਂ ਨੂੰ ਪਹੁੰਚਾ ਸਕਦੀ ਹੈ ਨੁਕਸਾਨ

ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਵੀਰਵਾਰ ਨੂੰ ਜਿਵੇਂ ਹੀ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮਣੀਪੁਰ ਘਟਨਾ ਨੂੰ ਲੈ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿਤਾ। ਇਸ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਅਗਲੇ ਦਿਨ ਲਈ ਮੁਲਤਵੀ ਕਰ ਦਿਤੀ ਗਈ ਸੀ।