ਮੋਦੀ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਹਾਮੀ ਭਰਨੀ ਚਾਹੀਦੀ ਹੈ: ਪੱਤਰਕਾਰ ਜਰਨੈਲ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਪੱਤਰਕਾਰ ਜਰਨੈਲ ਸਿੰਘ ਨੇ ਮੰਗ ਕੀਤੀ ਹੈ ਕਿ ਪਾਕਿਸਤਾਨੀ ਫ਼ੌਜ ਮੁਖੀ ਵਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ............

Journalist Jarnail Singh

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਪੱਤਰਕਾਰ ਜਰਨੈਲ ਸਿੰਘ ਨੇ ਮੰਗ ਕੀਤੀ ਹੈ ਕਿ ਪਾਕਿਸਤਾਨੀ ਫ਼ੌਜ ਮੁਖੀ ਵਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੇ ਦਿਤੇ ਗਏ ਭਰੋਸੇ ਪਿਛੋਂ ਮੋਦੀ ਸਰਕਾਰ ਨੂੰ ਵੀ ਇਸ ਬਾਰੇ ਹਾਂ ਪੱਕੀ ਹੰਗਾਰਾ ਦੇ ਕੇ, ਆਪਣੀ ਸਹਿਮਤੀ ਦੇ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਜੋ ਕਿ ਕੇਂਦਰ ਵਿਚ ਮੋਦੀ ਸਰਕਾਰ ਦਾ ਭਾਈਵਾਲ ਹੈ ਤੇ ਸ਼੍ਰੋਮਣੀ  ਕਮੇਟੀ 'ਤੇ ਵੀ ਕਾਬਜ਼ ਹੈ, ਨੂੰ ਵੀ ਮੋਦੀ ਸਰਕਾਰ ਕੋਲ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਮੰਗ ਮਨਵਾਉਣੀ ਚਾਹੀਦੀ ਹੈ ਅਤੇ ਸਿੱਖ ਸੰਗਤ ਲਈ ਗੁਰੂ ਨਾਨਕ ਸਾਹਿਬ ਦੇ 550 ਵੇਂ ਪ੍ਰਕਾਸ਼ ਦਿਹਾੜੇ ਮੌਕੇ

ਨਨਕਾਣਾ ਸਾਹਿਬ ਤੇ ਹੋਰ ਗੁਰਦਵਾਰਿਆਂ ਦੇ ਬਿਨਾਂ ਵੀਜ਼ਾ ਦਰਸ਼ਨ ਯਕੀਨੀ ਬਣਾਉਣੇ ਚਾਹੀਦੇ ਹਨ | ਪੱਤਰਕਾਰ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸ.ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁਕ ਸਾਮਗਮ ਵਿਚ ਸ਼ਾਮਲ ਹੋਣ ਮੌਕੇ ਪਾਕਿਸਤਾਨੀ ਫੌਜ ਮੁਖੀ ਜਨਰਲ ਬਾਜਵਾ ਨੂੰ ਗੱਲਵਕੜੀ ਪਾਉਣ ਨੂੰ ਸਿਆਸਤ ਤੇ ਵਿਦੇਸ਼ ਨੀਤੀ ਦੇ ਨਜ਼ਰੀਏ ਤੋਂ ਵੇਖਣ ਦੀ ਬਜਾਏ 1947 ਪਿਛੋਂ ਪੰਜਾਬੀਆਂ ਤੇ ਸਿੱਖਾਂ ਦੇ ਦਿਲਾਂ ਵਿਚ ਪਾਕਿਸਤਾਨ ਨਾਲ ਦੋਸਤੀ ਦੇ ਦਰਦ ਵਜੋਂ ਵੇਖਣ ਦੀ ਲੋੜ ਹੈ ਤੇ ਇਸਨੂੰ ਫਿਰਕੂ ਤੇ ਸਿਆਸੀ ਰੰਗਤ ਦੇਣ ਤੋਂ ਗੁਰੇਜ਼ ਕਰਨ ਦ ਲੋੜ ਹੈ |