ਦੇਸ਼ ‘ਚ ਕੋਰੋਨਾ ਕੇਸ 29 ਲੱਖ ਤੋਂ ਪਾਰ. 24 ਘੰਟਿਆ ‘ਚ 69 ਹਜ਼ਾਰ ਨਵੇਂ ਕੇਸ

ਏਜੰਸੀ

ਖ਼ਬਰਾਂ, ਰਾਸ਼ਟਰੀ

ਹੁਣ ਤੱਕ 55 ਹਜ਼ਾਰ ਤੋਂ ਵੱਧ ਮੌਤਾਂ

Covid 19

ਨਵੀਂ ਦਿੱਲੀ- ਭਾਰਤ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਆਏ ਦਿਨ 60 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਦੇ 68,898 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ 983 ਲੋਕਾਂ ਦੀ ਮੌਤ ਹੋ ਗਈ।

ਨਵੇਂ ਕੇਸ ਆਣ ਤੋਂ ਬਾਅਦ ਦੇਸ਼ ਵਿਚ ਕੋਰੋਨਾ ਸੰਕਰਮਿਤ ਮਰੀਜ਼ਾ ਦੀ ਗਿਣਤੀ 29 ਲੱਖ, 5 ਹਜ਼ਾਰ, 823 ਹੋ ਗਈ ਹੈ। ਬੁੱਧਵਾਰ ਦੀ ਗੱਲ ਕਰੀਏ ਤਾਂ ਦੇਸ਼ ਵਿਚ ਰਿਕਾਰਡ 69 ਹਜ਼ਾਰ 652 ਨਵੇਂ ਮਰੀਜ਼ ਮਿਲੇ ਸੀ, ਜਦੋਂ ਕਿ 977 ਲੋਕਾਂ ਦੀ ਮੌਤ ਹੋ ਗਈ।

ਅਮਰੀਕਾ ਅਤੇ ਬ੍ਰਾਜ਼ੀਲ 'ਚ ਭਾਰਤ ਦੇ ਮੁਕਾਬਲੇ ਘੱਟ ਕੇਸ ਦਰਜ ਕੀਤੇ ਜਾ ਰਹੇ ਹਨ। ਅਮਰੀਕਾ 'ਚ ਇੱਕ ਦਿਨ 'ਚ 45,341 ਤੇ ਬ੍ਰਾਜ਼ੀਲ 'ਚ 44,684 ਨਵੇਂ ਕੇਸ ਦਰਜ ਕੀਤੇ ਗਏ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ 29 ਲੱਖ, 5 ਹਜ਼ਾਰ, 823 ਲੋਕ ਕੋਰੋਨਾ ਪੌਜ਼ੇਟਿਵ ਹੋ ਚੁੱਕੇ ਹਨ।

ਦੇਸ਼ ਵਿਚ ਹੁਣ ਐਕਟਿਵ ਕੇਸਾਂ ਦੀ ਸੰਖਿਆਂ 6 ਲੱਖ, 92 ਹਜ਼ਾਰ ਹੋ ਗਈ ਹੈ। ਇਨ੍ਹਾਂ 'ਚੋਂ 54,849 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਰਾਹਤ ਦੀ ਗੱਲ ਇਹ ਹਾ ਕਿ 21 ਲੱਖ, 58 ਹਜ਼ਾਰ, 946 ਲੋਕ ਠੀਕ ਹੋ ਚੁੱਕੇ ਹਨ। ਵਾਇਰਸ ਦੇ ਐਕਟਿਵ ਮਾਮਲਿਆਂ ਦੇ ਮੁਕਾਬਲੇ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਕਰੀਬ ਤਿੰਨ ਗੁਣਾ ਹੈ।

ਕੋਰੋਨਾ ਵਾਇਰਸ ਤੋਂ ਸਭ ਤੋਂ ਜ਼ਿਆਦਾ ਮਹਾਰਾਸ਼ਟਰ ਪ੍ਰਭਾਵਿਤ ਹੈ। ਵੀਰਵਾਰ ਨੂੰ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ 14,492 ਨਵੇਂ ਕੇਸ ਸਾਹਮਣੇ ਆਏ, ਜੋ ਕਿਸੇ ਵੀ ਦਿਨ ਦਾ ਸਭ ਤੋਂ ਵੱਡਾ ਰਿਕਾਰਡ ਹੈ। ਨਵੇਂ ਕੇਸ ਆਉਣ ਤੋਂ ਬਾਅਦ ਰਾਜ ਵਿਚ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 6,43,289 ਹੋ ਗਈ ਹੈ।

ਸਿਹਤ ਵਿਭਾਗ ਦੇ ਅਨੁਸਾਰ 326 ਮਰੀਜ਼ਾਂ ਦੀ ਮੌਤ ਦੇ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 21,359 ਹੋ ਗਈ ਹੈ। ਵੀਰਵਾਰ ਨੂੰ 12,243 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਦਕਿ ਹੁਣ ਤੱਕ 4,59,124 ਮਰੀਜ਼ ਸਿਹਤਮੰਦ ਹੋ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।