ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ: ਅਵੰਤੀਪੋਰਾ ਵਿਚ ਤਿੰਨ ਅਤਿਵਾਦੀ ਢੇਰ
ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਐਨਕਾਊਂਟਰ ਵਿਚ ਤਿੰਨ ਅਤਿਵਾਦੀਆਂ ਨੂੰ ਮਾਰ ਸੁੱਟਿਆ ਹੈ।
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਐਨਕਾਊਂਟਰ ਵਿਚ ਤਿੰਨ ਅਤਿਵਾਦੀਆਂ ਨੂੰ ਮਾਰ ਸੁੱਟਿਆ ਹੈ। ਨਾਗਬੇਰਨ ਤਰਾਲ ਇਲਾਕੇ ਦੇ ਜੰਗਲਾਂ ਵਿਚ ਹੋਈ ਮੁਠਭੇੜ ਵਿਚ ਜੈਸ਼-ਏ-ਮੁਹੰਮਦ ਦੇ ਤਿੰਨ ਦਹਿਸ਼ਤਗਰਦ ਢੇਰ ਕੀਤੇ ਗਏ।
ਹੋਰ ਪੜ੍ਹੋ: MNREGA ਤਹਿਤ ਬੀਤੇ 4 ਸਾਲਾਂ ਵਿਚ ਹੋਈ 935 ਕਰੋੜ ਰੁਪਏ ਦੀ ਹੇਰਾਫੇਰੀ
ਇਹਨਾਂ ਦੀ ਪਛਾਣ ਫਿਲਹਾਲ ਨਹੀਂ ਹੋ ਸਕੀ ਹੈ। ਘਟਨਾ ਵਾਲੀ ਥਾਂ ਦੀ ਘੇਰਾਬੰਦੀ ਕੀਤੀ ਗਈ ਹੈ ਅਤੇ ਸਰਚ ਅਪਰੇਸ਼ਨ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ।
ਹੋਰ ਪੜ੍ਹੋ: ਗੰਨੇ ਦਾ ਭਾਅ ਵਧਾਉਣ ਨੂੰ ਲੈ ਕੇ ਜਲੰਧਰ 'ਚ ਦੂਜੇ ਦਿਨ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ
ਇਸ ਦੌਰਾਨ ਅਤਿਵਾਦੀਆਂ ਨੂੰ ਸਰੰਡਰ ਕਰਨ ਲਈ ਕਿਹਾ ਗਿਆ ਪਰ ਉਹਨਾਂ ਨੇ ਜਵਾਨਾਂ ਉੱਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਤਿੰਨ ਅਤਿਵਾਦੀ ਮਾਰੇ ਗਏ।