ਜੇਲ੍ਹਰ ਨੂੰ ਧਮਕੀ ਦੇਣ ਦੇ ਮਾਮਲੇ 'ਚ ਮੁਖਤਾਰ ਅੰਸਾਰੀ ਨੂੰ ਹਾਈਕੋਰਟ ਨੇ ਸੁਣਾਈ 2 ਸਾਲ ਦੀ ਸਜ਼ਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰਟ ਨੇ ਰਾਜ ਸਰਕਾਰ ਦੀ ਅਪੀਲ ਨੂੰ ਮਨਜ਼ੂਰੀ ਦਿੰਦੇ ਹੋਏ ਦਿੱਤਾ ਇਹ ਹੁਕਮ

Mukhtar Ansari

 

ਲਖਨਊ: ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਜੇਲ੍ਹਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ’ਚ ਮਾਫੀਆਂ ਤੋਂ ਸਿਆਸਤਦਾਨ ਬਣੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਹੈ।

ਜਸਟਿਸ ਦਿਨੇਸ਼ ਕੁਮਾਰ ਸਿੰਘ ਦੇ ਸਿੰਗਲ ਬੈਂਚ ਨੇ ਰਾਜ ਸਰਕਾਰ ਦੀ ਅਪੀਲ ਨੂੰ ਮਨਜ਼ੂਰੀ ਦਿੰਦੇ ਹੋਏ ਇਹ ਹੁਕਮ ਦਿੱਤਾ ਹੈ।

ਮਾਮਲੇ ਦੇ ਮੁਤਾਬਕ ਸਾਲ 2003 ਵਿਚ ਲਖਨਊ ਦੇ ਤਤਕਾਲੀ ਜੇਲ੍ਹਰ ਐੱਸ.ਕੇ ਅਵਸਥੀ ਨੇ ਅੰਸਾਰੀ ਖ਼ਿਲਾਫ਼ ਆਲਮਬਾਗ ਪੁਲਿਸ ਸਟੇਸ਼ਨ ਵਿਚ ਕੇਸ ਦਰਜ ਕਰਵਾਇਆ ਸੀ, ਜਿਸ ਵਿਚ ਆਰੋਪ ਲਗਾਇਆ ਗਿਆ ਸੀ ਕਿ ਜੇਕਰ ਉਹ ਮੁਖਤਾਰ ਨੂੰ ਮਿਲਣ ਆਏ ਲੋਕਾਂ ਦੀ ਤਲਾਸ਼ੀ ਲੈਣ ਦਾ ਹੁਕਮ ਦਿੰਦਾ ਹੈ ਤਾਂ ਉਸ ਨੂੰ ਜਾਨੋਂ ਮਾਰਨ ਦਿੱਤਾ ਜਾਵੇਗਾ। 

ਸ਼ਿਕਾਇਤਕਰਤਾ ਅਵਸਥੀ ਨੇ ਇਹ ਵੀ ਆਰੋਪ ਲਗਾਇਆ ਸੀ ਕਿ ਅੰਸਾਰੀ ਨੇ ਉਸ ਨਾਲ ਬਦਸਲੂਕੀ ਕਰਦੇ ਹੋਏ ਉਸ ਵੱਲ ਪਿਸਤੌਲ ਵੀ ਤਾਣੀ ਸੀ।