ਰਾਹੁਲ ਗਾਂਧੀ ਬਣੇ 'ਕੂਲੀ', ਸਿਰ 'ਤੇ ਚੁੱਕਿਆ ਸਵਾਰੀਆਂ ਦਾ ਸਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਹੁਲ ਗਾਂਧੀ ਨੇ ਕੁਲੀ ਸਾਥੀਆਂ ਦੇ ਸੁਣੀ ਗੱਲਬਾਤ

Rahul Gandhi

 

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਆਨੰਦ ਵਿਹਾਰ ਰੇਲਵੇ ਸਟੇਸ਼ਨ 'ਤੇ ਕੁਲੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਯਾਤਰੀਆਂ ਦਾ ਸਮਾਨ ਵੀ ਚੁੱਕਿਆ। ਜਿਸ ਦੀ ਵੀਡੀਓ ਸਾਹਮਣੇ ਆਈ ਹੈ। ਕਾਂਗਰਸ ਪਾਰਟੀ ਨੇ ਰਾਹੁਲ ਗਾਂਧੀ ਅਤੇ ਕੁਲੀਆਂ ਦੀ ਮੁਲਾਕਾਤ ਦੀ ਤਸਵੀਰ ਟਵਿਟਰ 'ਤੇ ਸ਼ੇਅਰ ਕੀਤੀ ਹੈ।

 ਇਹ ਵੀ ਪੜ੍ਹੋ: ਵੱਡੀ ਖ਼ਬਰ: ਗੈਂਗਸਟਰ ਸੁੱਖਾ ਦੁੱਨੇਕੇ ਦਾ ਕੈਨੇਡਾ 'ਚ ਗੋਲੀਆਂ ਮਾਰ ਕੇ ਕਤਲ

ਤਸਵੀਰ ਸ਼ੇਅਰ ਕਰਦੇ ਹੋਏ ਕਾਂਗਰਸ ਪਾਰਟੀ ਨੇ ਲਿਖਿਆ, 'ਲੋਕ ਨੇਤਾ ਰਾਹੁਲ ਗਾਂਧੀ ਜੀ ਨੇ ਅੱਜ ਦਿੱਲੀ ਦੇ ਆਨੰਦ ਵਿਹਾਰ ਰੇਲਵੇ ਸਟੇਸ਼ਨ 'ਤੇ ਆਪਣੇ ਕੁਲੀ ਸਾਥੀਆਂ ਨਾਲ ਮੁਲਾਕਾਤ ਕੀਤੀ। ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋਇਆ ਹੈ। ਜਿਸ ਵਿੱਚ ਰੇਲਵੇ ਸਟੇਸ਼ਨ ਦੇ ਪੋਰਟਰ ਸਾਥੀਆਂ ਨੇ ਉਨ੍ਹਾਂ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਸੀ। ਅੱਜ ਰਾਹੁਲ ਉਨ੍ਹਾਂ ਦੇ ਵਿਚਕਾਰ ਪਹੁੰਚੇ ਅਤੇ ਉਨ੍ਹਾਂ ਦੀ ਗੱਲ ਸੁਣੀ। ਭਾਰਤ ਜੋੜੋ ਯਾਤਰਾ ਜਾਰੀ ਹੈ।

 ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ: ਨਹਿਰ 'ਚ ਬਸ ਡਿੱਗਣ ਵਾਲੇ ਮਾਮਲੇ 'ਚ ਥਾਂਦੇਵਾਲਾ ਹੈਡ ਤੋਂ ਇਕ ਹੋਰ ਲਾਸ਼ ਬਰਾਮਦ

ਦੱਸ ਦੇਈਏ ਕਿ ਰਾਹੁਲ ਗਾਂਧੀ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਲੋਕਾਂ ਨੂੰ ਮਿਲ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰਿਆਣਾ ਵਿੱਚ ਟਰੈਕਟਰ ਚਲਾ ਕੇ ਕਿਸਾਨਾਂ ਨਾਲ ਮਿਲ ਕੇ ਖੇਤਾਂ ਵਿੱਚ ਝੋਨਾ ਲਾਇਆ। ਇਸ ਤੋਂ ਬਾਅਦ ਉਹ ਮੋਟਰ ਮਕੈਨਿਕ ਨੂੰ ਵੀ ਮਿਲੇ ਸਨ।  ਰਾਹੁਲ ਗਾਂਧੀ ਨੇ ਇਸ ਮੁਲਾਕਾਤ ਦੀਆਂ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ। ਮਕੈਨਿਕ ਨਾਲ ਗੱਲਬਾਤ 'ਚ ਰਾਹੁਲ ਗਾਂਧੀ ਨੇ ਆਪਣੀ ਬਾਈਕ ਦਾ ਵੀ ਜ਼ਿਕਰ ਕੀਤਾ ਸੀ। ਵੀਡੀਓ 'ਚ ਰਾਹੁਲ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ, 'ਮੇਰੇ ਕੋਲ KTM 390 ਬਾਈਕ ਵੀ ਹੈ ਪਰ ਉਹ ਖੜੀ ਹੈ। ਸੁਰੱਖਿਆ ਕਰਕੇ ਲੋਕ ਮੈਨੂੰ ਇਸ ਨੂੰ ਚਲਾਉਣ ਨਹੀਂ ਦਿੰਦੇ।