Punjab News: ਦੋਸਤ ਨੂੰ ਮਿਲਣ ਗਏ ਨੌਜਵਾਨ ਨਾਲ ਵਾਪਰਿਆ ਭਾਣਾ: ਕਰੰਟ ਲੱਗਣ ਨਾਲ ਹੋਈ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

Punjab News: ਲਾਈਟ ਠੀਕ ਕਰਦੇ ਸਮੇਂ ਵਾਪਰਿਆ ਹਾਦਸਾ

What happened to a young man who went to meet a friend: He died due to electrocution

 

Punjab News: ਬਠਿੰਡਾ ਜ਼ਿਲ੍ਹੇ ਦੇ ਹਲਕਾ-ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਗਏ ਪਿੰਡ ਗਿਆਨਾ ਦੇ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਿੰਡ ਗਿਆਨਾ ਦਾ ਨੌਜਵਾਨ ਗੋਰਾ ਸਿੰਘ ਆਪਣੇ ਦੋਸਤ ਨੂੰ ਮਿਲਣ ਲਈ ਪਿੰਡ ਗਾਟਵਾਲੀ ਆਇਆ ਸੀ। ਜਿੱਥੇ ਉਸ ਦੀ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਗਿਆਨਾ ਅਤੇ ਪਿੰਡ ਗਾਟਵਾਲੀ ਵਿਖੇ ਸੋਗ ਦੀ ਲਹਿਰ ਫੈਲ ਗਈ।

ਮਿਲੀ ਜਾਣਕਾਰੀ ਅਨੁਸਾਰ ਲਾਈਟ ਖਰਾਬ ਹੋਣ ਕਾਰਨ ਉਹ ਲਾਈਟ ਠੀਕ ਕਰਨ ਲੱਗਾ ਤਾਂ ਉਸ ਨੂੰ ਕਰੰਟ ਲੱਗ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਉਸ ਨੂੰ ਤੁਰੰਤ ਤਲਵੰਡੀ ਸਾਬੋ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੋਵੇਂ ਪਿੰਡਾਂ ਵਿਚ ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਸੋਗ ਦੀ ਲਹਿਰ ਫੈਲ ਗਈ।