ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਦੀ ਬਹਾਦਰ ਅਤੇ ਦ੍ਰਿੜ੍ਹ ਨਿਸ਼ਚਿਤ ਕਾਰਜਸ਼ੈਲੀ 'ਤੇ ਦਿੱਤਾ ਜ਼ੋਰ
ਨੋਟਬੰਦੀ, ਧਾਰਾ 370 ਦਾ ਖਾਤਮਾ, ਉਰੀ ਅਤੇ ਬਾਲਾਕੋਟ ਸਰਜੀਕਲ ਸਟ੍ਰਾਈਕ ਵਰਗੇ ਵੱਡੇ ਫੈਸਲੇ ਦਾ ਕੀਤਾ ਜ਼ਿਕਰ
ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਹਾਦਰ ਅਤੇ ਦ੍ਰਿੜ੍ਹ ਨਿਸ਼ਚਿਤ ਕਾਰਜਸ਼ੈਲੀ 'ਤੇ ਜ਼ੋਰ ਦਿੱਤਾ ਹੈ। ਰਾਜਨਾਥ ਸਿੰਘ ਨੇ ਨਰਿੰਦਰ ਮੋਦੀ ਦੀ ਸ਼ਖਸੀਅਤ ਅਤੇ ਕਾਰਜਸ਼ੈਲੀ 'ਤੇ ਗੱਲਬਾਤ ਦੌਰਾਨ ਕਿਹਾ ਕਿ ਮੋਦੀ ਕਿਸੇ ਵੀ ਵੱਡੀ ਚੁਣੌਤੀ 'ਚ ਕਦੇ ਘਬਰਾਉਂਦੇ ਜਾਂ ਪ੍ਰੇਸ਼ਾਨ ਨਹੀਂ ਹੁੰਦੇ, ਜੋ ਉਨ੍ਹਾਂ ਦੀ ਸੱਭ ਤੋਂ ਵੱਡੀ ਵਿਸ਼ੇਸ਼ਤਾ ਹੈ। ਰਾਜਨਾਥ ਸਿੰਘ ਨੇ ਨੋਟਬੰਦੀ, ਧਾਰਾ 370 ਦਾ ਖਤਮਾ, ਉਰੀ ਅਤੇ ਬਾਲਾਕੋਟ ਸਰਜੀਕਲ ਸਟ੍ਰਾਈਕ ਵਰਗੇ ਵੱਡੇ ਫੈਸਲੇ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਕਿਵੇਂ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇਨ੍ਹਾਂ ਫੈਸਲਿਆਂ ਵਿੱਚ ਖੁੱਲ੍ਹ ਦਿੱਤੀ।
ਰਾਜਨਾਥ ਸਿੰਘ ਨੇ ਇਹ ਵੀ ਕਿਹਾ ਕਿ ਅਗਲੇ 15-20 ਸਾਲਾਂ ਲਈ, ਭਾਰਤੀ ਜਨਤਾ ਪਾਰਟੀ ਵਿੱਚ ਅਗਲੇ 15-20 ਸਾਲਾਂ ਲਈ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੋਈ ਅਸਾਮੀ ਖਾਲੀ ਨਹੀਂ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਚੋਣ ਧਾਂਦਲੀ ਦੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਉਹ ਕੋਈ ਸਬੂਤ ਨਹੀਂ ਦੇ ਸਕੇ। ਰਾਜਨਾਥ ਸਿੰਘ ਨੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਅਤੇ ਭਾਰਤ ਦੀ ਵਧਦੀ ਅੰਤਰਰਾਸ਼ਟਰੀ ਸਾਖ ਨੂੰ ਵੀ ਉਜਾਗਰ ਕੀਤਾ।