ਪ੍ਰਯਾਗਰਾਜ: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸ਼ਰਾਬ ਨਾਲ 15 ਲੋਕ ਗੰਭੀਰ ਰੂਪ ਤੋਂ ਬਿਮਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਇਹ ਘਟਨਾ ਜ਼ਿਲ੍ਹੇ ਦੇ ਫੂਲਪੁਰ ਥਾਣਾ ਖੇਤਰ ਦੇ ਇਕ ਪਿੰਡ ਦੀ ਹੈ। ਪ੍ਰਸ਼ਾਸਨ ਨੇ ਸ਼ਰਾਬ ਦੇ ਠੇਕੇ ਨੂੰ ਸੀਲ ਕਰ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੀੜਤਾਂ ਨੇ ਬੀਤੀ ਰਾਤ ਸ਼ਰਾਬ ਦੀ ਦੁਕਾਨ ਤੋਂ ਸ਼ਰਾਬ ਖਰੀਦੀ ਸੀ, ਜਿਸ ਨੂੰ ਪੀਣ ਤੋਂ ਬਾਅਦ ਲੋਕ ਬਿਮਾਰ ਹੋ ਗਏ।
ਹਾਲਾਂਕਿ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਮੌਤ ਦੇ ਕਾਰਨਾਂ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ। ਪੁਲਿਸ ਨੇ ਮੁੱਢਲੀ ਜਾਣਕਾਰੀ ਦੇ ਅਧਾਰ 'ਤੇ ਦੇਸੀ ਸ਼ਰਾਬ ਦੀ ਦੁਕਾਨ ਚਲਾਉਣ ਵਾਲੇ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜ਼ਹਿਰੀਲੀ ਸ਼ਰਾਬ ਮਾਫੀਆ 'ਤੇ ਕਾਰਵਾਈ ਕਰਨ 'ਚ ਨਾਕਾਮ ਰਹੀ ਸਰਕਾਰ- ਪ੍ਰਿਯੰਕਾ ਗਾਂਧੀ
ਜ਼ਹਿਰੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਹਨਾਂ ਨੇ ਕਿਹਾ, 'ਯੂਪੀ ਵਿਚ ਲਖਨਊ, ਫਿਰੋਜ਼ਾਬਾਦ, ਹਾਪੁੜ, ਮਥੁਰਾ, ਪ੍ਰਯਾਗਰਾਜ ਸਮੇਤ ਕਈ ਥਾਵਾਂ 'ਤੇ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ।
ਆਗਰਾ, ਬਾਗਪਤ ਤੇ ਮੇਰਠ ਵਿਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ ਸੀ'। ਪ੍ਰਿਯੰਕਾ ਗਾਂਧੀ ਨੇ ਅੱਗੇ ਕਿਹਾ, 'ਆਖਿਰ ਕੀ ਕਾਰਣ ਹੈ ਕਿ ਕੁਝ ਦਿਖਾਵਟੀ ਕਦਮਾਂ ਦੀ ਬਜਾਏ ਸਰਕਾਰ ਜ਼ਹਿਰੀਲੀ ਸ਼ਰਾਬ ਦੇ ਮਾਫੀਆ 'ਤੇ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ? ਕੌਣ ਜ਼ਿੰਮੇਵਾਰ ਹੈ?