ਅਸਮ: ਜੋਰਹਾਟ ਵਿਚ ਵਾਪਰਿਆ ਵੱਡਾ ਹਾਦਸਾ, 10 ਤੋਂ ਵੱਧ ਘਰਾਂ 'ਚ ਲੱਗੀ ਭਿਆਨਕ ਅੱਗ
ਫਿਲਹਾਲ ਇਸ ਘਟਨਾ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
fire
ਨਵੀ ਦਿੱਲੀ- ਅਸਮ ਦੇ ਜੋਰਹਾਟ 'ਚ ਇਕ ਵੱਡਾ ਹਾਦਸਾ ਵਾਪਰਿਆ। ਜਿੱਥੇ ਮੈਦਾਨ ਰੋਡ 'ਤੇ 10 ਤੋਂ ਜ਼ਿਆਦਾ ਘਰਾਂ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਹੁਣ ਇਲਾਕੇ 'ਚ ਅਫਰਾਤਫਰੀ ਦਾ ਮਾਹੌਲ ਬਣ ਗਿਆ। ਅੱਗ ਬੁਝਾਉਣ ਲਈ ਦਮਕਲ ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਫਿਲਹਾਲ ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਅੱਗ ਏਨੀ ਭਿਆਨਕ ਹੈ ਕਿ ਚਾਰੇ ਪਾਸੇ ਧੂੰਆਂ ਹੀ ਧੂੰਆਂ ਫੈਲ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਹਾਦਸੇ 'ਚ ਕਿਸੇ ਦੀ ਮੌਤ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ।