ਬੁਰੀ ਫਸੀ ਕੰਗਨਾ ਰਣੌਤ, ਸਿਰਸਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਪਦਮਸ਼੍ਰੀ ਵਾਪਸ ਲੈਣ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਜਦੋਂ ਕੰਗਨਾ ਨੇ ਫਿਲਮਾਂ 'ਚ ਪੈਸੇ ਬਨਾਉਣੇ ਨੇ ਉਦੋਂ ਇਹ ਕੋਈ ਧਰਮ ਨਹੀਂ ਦੇਖਦੀ'

File photo

 

 ਨਵੀਂ ਦਿੱਲੀ : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਆਪਣੇ ਵਿਵਾਦਿਤ ਬਿਆਨਾਂ ਨਾਲ  ਅਕਸਰ ਹੀ ਸੁਰਖੀਆਂ ਵਿਚ ਬਣੀ ਰਹਿੰਦੀ ਹੈ। ਕੰਗਨਾ ਦੇ ਹਾਲ ਹੀ ਵਿਚ  ਕੀਤੀ ਗਈ ਵਿਵਾਦਿਤ ਟਿੱਪਣੀ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਇਸ ਵਿਚਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਕੰਗਨਾ ਤੋਂ ਪਦਮ ਸ਼੍ਰੀ ਐਵਾਰਡ ਵਾਪਸ ਲੈਣ ਦੀ ਮੰਗ ਕੀਤੀ ਹੈ। ਦਿੱਲੀ ਦੇ ਮੰਦਰ ਮਾਰਗ ਥਾਣਾ ਦੇ ਸਾਈਬਰ ਸੈੱਲ ਵਿਚ ਕੰਗਨਾ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਨੇ ਆਪਣੀ ਇਸ ਚਿੱਠੀ ਵਿੱਚ ਕਿਹਾ ਕਿ ਅਸੀਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਤੱਕ ਪਹੁੰਚ ਕਰਾਂਗੇ ਅਤੇ ਨਫਰਤ ਫੈਲਾਉਣ ਦੇ ਮਾਮਲੇ ਵਿੱਚ ਕੱਲ੍ਹ ਮੁੰਬਈ ਪੁਲਿਸ ਕੋਲ FIR ਵੀ ਦਰਜ ਕਰਵਾਵਾਂਗੇ।

 

ਸਿਰਸਾ ਨੇ ਕਿਹਾ ਕਿ ਕੰਗਨਾ ਰਣੌਤ ਪਦਮ ਸ਼੍ਰੀ ਪੁਰਸਕਾਰ ਦੀ ਹੱਕਦਾਰ ਨਹੀਂ ਹੈ। ਕੰਗਨਾ ਨੂੰ ਮਾਨਸਿਕ ਹਸਪਤਾਲ 'ਚ ਭਰਤੀ ਕਰਾਉਣਾ ਚਾਹੀਦਾ ਹੈ ਜਾਂ ਜੇਲ੍ਹ ਭੇਜ ਦੇਣਾ ਚਾਹੀਦਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੰਗਨਾ ਜਾਣਬੁੱਝ ਕੇ ਸਿੱਖਾਂ ਨੂੰ ਜ਼ਲੀਲ ਕਰਨ ਲਈ ਅਜਿਹੀਆਂ ਟਿੱਪਣੀਆਂ ਕਰ ਰਹੀ ਹੈ।

 

 

ਦੱਸ ਦੇਈਏ ਕਿ ਕੰਗਨਾ ਨੇ ਇਹ ਵਿਵਾਦਿਤ ਟਿੱਪਣੀ ਇੰਸਟਾਗ੍ਰਾਮ 'ਤੇ ਕੀਤੀ ਸੀ। ਜਿਸ ਵਿਚ ਉਸ ਨੇ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕੰਗਨਾ ਨੇ ਲਿਖਿਆ ਕਿ ਖਾਲਿਸਤਾਨੀ ਅੱਤਵਾਦੀ ਅੱਜ ਸਰਕਾਰ ਦੇ ਹੱਥ ਮਰੋੜ ਰਹੇ ਹਨ ਪਰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਇੰਦਰਾ ਗਾਂਧੀ ਨੇ ਖਾਲਿਸਤਾਨੀਆਂ ਨੂੰ ਮੱਛਰ ਵਾਂਗ ਕੁਚਲਿਆ ਸੀ। ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਖਾਲਿਸਤਾਨੀਆਂ ਨੂੰ ਆਪਣੀ ਜੁੱਤੀ ਹੇਠ ਕੁਚਲਿਆ ਸੀ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕਿੰਨਾ ਵੀ ਦਰਦ ਹੋਇਆ ਹੋਵੇਗਾ ਪਰ ਉਨ੍ਹਾਂ ਨੇ ਦੇਸ਼ ਦੇ ਟੁਕੜੇ ਨਹੀਂ ਹੋਣ ਦਿੱਤੇ। ਅੱਜ ਵੀ ਉਹ ਦੇ ਨਾਂ ਤੋਂ ਕੰਬਦੇ ਹਨ, ਉਨ੍ਹਾਂ ਨੂੰ ਉਸੇ ਗੁਰੂ ਦੀ ਲੋੜ ਹੈ।