ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਦਾ ਵੱਡਾ ਬਿਆਨ, ਮੁੜ ਬਣ ਸਕਦੇ ਨੇ ਖੇਤੀ ਕਾਨੂੰਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਸਰਕਾਰ ਖੇਤੀ ਕਾਨੂੰਨਾਂ ਦੇ ਫਾਇਦੇ ਦੱਸਣ 'ਚ ਰਹਿ ਗਈ ਨਾਕਾਮ'

Kalraj Mishra

 

ਜੈਪੁਰ: ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ (Governor Kalraj Mishra) ਨੇ ਖੇਤੀਬਾੜੀ ਕਾਨੂੰਨਾਂ (Krishi Kanoon) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।  ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰ ਸਕਦੀ ਹੈ।

 

 

ਰਾਜਪਾਲ ਮਿਸ਼ਰਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਨੂੰ ਸਕਾਰਾਤਮਕ ਦਿਸ਼ਾ ਵਿੱਚ ਚੁੱਕਿਆ ਕਦਮ ਦੱਸਿਆ ਹੈ। ਮਿਸ਼ਰਾ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੇ ਫਾਇਦੇ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਰੱਦ ਕਰਨ ‘ਤੇ ਅੜੇ ਰਹੇ । ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਬਣਾਏ ਗਏ ਸਨ।

 

 

ਉਨ੍ਹਾਂ ਕਿਹਾ ਕਿ ਸਰਕਾਰ ਨੇ ਮਹਿਸੂਸ ਕੀਤਾ ਕਿ ਇਸ ਨੂੰ ਵਾਪਸ ਲੈਣਾ ਚਾਹੀਦਾ ਹੈ । ਫਿਲਹਾਲ ਸਮਾਂ ਅਨੁਕੂਲ ਨਹੀਂ ਹੈ ਇਸ ਲਈ ਇਹ ਬਿੱਲ ਦੁਬਾਰਾ ਲੈਂਦੇ ਜਾ ਸਕਦੇ ਹਨ।ਕਲਰਾਜ ਮਿਸ਼ਰਾ ਉੱਤਰ ਪ੍ਰਦੇਸ਼ ਦੇ ਭਦੋਹੀ 'ਚ ਵਿਆਹ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਸਨ। ਇੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਨਹੀਂ ਸਮਝਾ ਸਕੇ, ਜਿਸ ਕਾਰਨ ਕਿਸਾਨ ਲਗਾਤਾਰ ਧਰਨੇ ਦਿੰਦੇ ਰਹੇ। ਧਰਨਾ ਪ੍ਰਦਰਸ਼ਨ ਜਾਰੀ ਰਿਹਾ ਤੇ ਸਰਕਾਰ ਨੇ ਬੜੀ ਨਿਮਰਤਾ ਨਾਲ ਤਿੰਨੋਂ ਕਾਨੂੰਨ ਵਾਪਸ ਲੈ ਲਏ।

 

 

 

ਦੱਸ ਦਈਏ ਕਿ ਪੀਐਮ ਮੋਦੀ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਸੰਘਰਸ਼ ਦੀ ਜਿੱਤ ਕਰਕੇ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ ਹੈ। ਦੂਜੇ ਪਾਸੇ ਕਈ ਬੀਜੇਪੀ ਲੀਡਰਾਂ ਨੂੰ ਇਹ ਗੱਲ਼ ਹਜ਼ਮ ਨਹੀਂ ਹੋ ਰਹੀ। ਉਹ ਲਗਾਤਾਰ ਵਿਵਾਦਤ ਬਿਆਨ ਦੇ ਰਹੇ ਹਨ।