ਕਿਸਾਨੀ ਸੰਘਰਸ਼ੀ ਦੌਰਾਨ ਜਾਨ ਗਵਾਉਣ ਵਾਲੇ ਕਿਸਾਨ ਦੇ ਪ੍ਰਵਾਰਾਂ ਨੂੰ ਮੁਆਵਜ਼ਾ ਦੇਵੇਗੀ ਤੇਲੰਗਾਨਾ ਸਰਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੀੜਤ ਪਰਿਵਾਰਾਂ ਨੂੰ 25-25 ਲੱਖ ਰੁਪਏ ਦੀ ਸਹਾਇਤਾ ਤੇ ਕਿਸਾਨਾਂ 'ਤੇ ਦਰਜ ਕੇਸ ਬਿਨਾਂ ਸ਼ਰਤ ਵਾਪਸ ਲੈਣ ਲਈ ਕੇਂਦਰ ਨੂੰ ਕੀਤੀ ਅਪੀਲ 

Farmers Protest

ਮ੍ਰਿਤਕਾਂ ਦੇ ਵਾਰਸਾਂ ਨੂੰ ਮਿਲੇਗਾ 3-3 ਲੱਖ ਦਾ ਮੁਆਵਜ਼ਾ 
 

ਹੈਦਰਾਬਾਦ : ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪ੍ਰਵਾਰਾਂ ਲਈ ਵੱਡਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸੀਐਮ ਕੇ.ਸੀ.ਆਰ. ਨੇ ਅੰਦੋਲਨ ਵਿਚ ਮਾਰੇ ਗਏ ਕਿਸਾਨਾਂ ਦੇ ਪ੍ਰਵਾਰਾਂ ਨੂੰ 3 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਉਨ੍ਹਾਂ ਕੇਂਦਰ ਸਰਕਾਰ ਤੋਂ ਪੀੜਤ ਪ੍ਰਵਾਰਾਂ ਨੂੰ 25-25 ਲੱਖ ਰੁਪਏ ਦੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਚੰਦਰਸ਼ੇਖਰ ਰਾਓ ਦੇ ਬੇਟੇ ਕੇਟੀਆਰ ਨੇ ਟਵੀਟ ਕੀਤਾ ਕਿ ਤੇਲੰਗਾਨਾ ਸਰਕਾਰ ਨੇ ਉਨ੍ਹਾਂ 750 ਤੋਂ ਵੱਧ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ,

ਜਿਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੜਦਿਆਂ ਆਪਣੀ ਜਾਨ ਗਵਾਈ ਸੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਕਿਸਾਨਾਂ 'ਤੇ ਦਰਜ ਕੇਸ ਬਿਨਾਂ ਕਿਸੇ ਸ਼ਰਤ ਤੋਂ ਵਾਪਸ ਲਵੇ।