NIA ਦੀ ਵੱਡੀ ਕਾਰਵਾਈ: ਗਰਮ-ਖ਼ਿਆਲੀ ਕੁਲਵਿੰਦਰਜੀਤ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

'ਖਾਨਪੁਰੀਆ' ਨੂੰ ਸ਼ੁੱਕਰਵਾਰ ਨੂੰ ਬੈਂਕਾਕ ਤੋਂ ਇੱਥੇ ਪਹੁੰਚਣ ਤੋਂ ਬਾਅਦ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗ੍ਰਿਫਤਾਰ ਕੀਤਾ ਗਿਆ ਸੀ।

National Investigation Agency arrest Kulwinderjit Singh

 

ਨਵੀਂ ਦਿੱਲੀ: ਕੌਮੀ ਜਾਂਚ ਏਜੰਸੀ (ਐਨਆਈਏ) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਹਵਾਈ ਅੱਡੇ ਤੋਂ 5 ਲੱਖ ਰੁਪਏ ਦੇ ਇਨਾਮ ਵਾਲੇ ਗਰਮ-ਖ਼ਿਆਲੀ ਕੁਲਵਿੰਦਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਵਰਗੇ ਸੰਗਠਨਾਂ ਨਾਲ ਜੁੜੇ ਕੁਲਵਿੰਦਰਜੀਤ ਸਿੰਘ ਉਰਫ 'ਖਾਨਪੁਰੀਆ' ਨੂੰ ਸ਼ੁੱਕਰਵਾਰ ਨੂੰ ਬੈਂਕਾਕ ਤੋਂ ਇੱਥੇ ਪਹੁੰਚਣ ਤੋਂ ਬਾਅਦ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗ੍ਰਿਫਤਾਰ ਕੀਤਾ ਗਿਆ ਸੀ।

ਖਾਨਪੁਰੀਆ ਪੰਜਾਬ ਵਿਚ ਚੋਣਵੇਂ ਕਤਲਾਂ ਦੀ ਸਾਜ਼ਿਸ਼ ਰਚਣ ਸਮੇਤ ਕਈ ਦਹਿਸ਼ਤੀ ਮਾਮਲਿਆਂ ਵਿਚ ਲੋੜੀਂਦਾ ਸੀ। ਉਹ 2019 ਤੋਂ ਭਗੌੜਾ ਸੀ ਅਤੇ ਐਨਆਈਏ ਨੇ ਉਸ ਬਾਰੇ ਜਾਣਕਾਰੀ ਦੇਣ ਲਈ ਪੰਜ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਉਸ ਦੇ ਖ਼ਿਲਾਫ਼ ਇਕ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ ਅਤੇ ਇੰਟਰਪੋਲ ਦੁਆਰਾ ਉਸ ਦੇ ਖਿਲਾਫ ਇਕ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ।