ਦਰਦਨਾਕ ਹਾਦਸਾ: ਆਪਸ 'ਚ ਟਕਰਾਏ 48 ਵਾਹਨ, 50 ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬਚਾਅ ਕਾਰਜਾਂ 'ਚ ਲੱਗੇ ਪੁਲਿਸ ਕਰਮਚਾਰੀ ਅਤੇ ਰਾਹਗੀਰ

photo

 

ਪੁਣੇ: ਪੁਣੇ 'ਚ ਮੁੰਬਈ-ਬੈਂਗਲੁਰੂ ਹਾਈਵੇਅ 'ਤੇ ਐਤਵਾਰ ਦੇਰ ਸ਼ਾਮ ਨੂੰ ਇਕ ਪੁਲ ਦੇ ਹੇਠਾਂ ਢਲਾਨ 'ਤੇ ਇਕ ਟਰੱਕ ਨੇ 48 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ 'ਚ 8 ਲੋਕ ਜ਼ਖਮੀ ਹੋ ਗਏ। ਚਸ਼ਮਦੀਦਾਂ ਨੇ ਦੱਸਿਆ ਕਿ ਘਟਨਾ ਸਥਾਨ 'ਤੇ ਕਈ ਵਾਹਨ ਨੁਕਸਾਨੇ ਗਏ ਹਨ।  ਪੁਲਿਸ ਕਰਮਚਾਰੀ ਅਤੇ ਰਾਹਗੀਰ ਬਚਾਅ ਕਾਰਜਾਂ 'ਚ ਲੱਗੇ ਹੋਏ ਹਨ।

ਸਿੰਘਗੜ੍ਹ ਰੋਡ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਨਵਲੇ ਪੁਲ 'ਤੇ ਵਾਪਰਿਆ। ਪੁਣੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੇ ਪੁਣੇ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ (ਪੀਐੱਮਆਰਡੀਏ) ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਵੱਲੋਂ ਟਰੱਕ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਦੱਸਿਆ ਗਿਆ ਸੀ ਕਿ ਇਸ ਘਟਨਾ ਵਿੱਚ ਛੇ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਦੋ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਮੌਕੇ 'ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਮੌਕੇ 'ਤੇ ਕਈ ਵਾਹਨ ਨੁਕਸਾਨੇ ਗਏ ਸਨ। ਇਸ ਹਾਦਸੇ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਜਵਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਸੱਤ ਰਾਹਗੀਰ ਵੀ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ।