Rajasthan News: ਖੁੱਲ੍ਹੇ ਬੋਰਵੈੱਲ ਵਿੱਚ ਡਿੱਗਣ ਕਾਰਨ ਬੱਚੇ ਦੀ ਗਈ ਜਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

Rajasthan News: ਬਚਾਅ ਟੀਮ ਨੇ ਕਰੀਬ ਤਿੰਨ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

A child died due to falling into an open borewell in Barmer district

 

Rajasthan News: ਰਾਜਸਥਾਨ ਦੇ ਬਾੜਮੇਰ ਜ਼ਿਲੇ ਵਿਚ ਬੁੱਧਵਾਰ ਸ਼ਾਮ ਨੂੰ ਇਕ ਚਾਰ ਸਾਲ ਦੇ ਬੱਚੇ ਦੀ ਖੁੱਲ੍ਹੇ ਬੋਰਵੈੱਲ ਵਿਚ ਡਿੱਗ ਕੇ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਗੁਡਾ ਮਲਾਨੀ ਅਧਿਕਾਰੀ (ਐੱਸਡੀਐੱਮ) ਕੇਸ਼ਵ ਮੀਨਾ ਨੇ ਦੱਸਿਆ ਕਿ ਬੋਰਵੈੱਲ 'ਚ ਡਿੱਗਣ ਵਾਲੇ ਬੱਚੇ ਦੀ ਮੌਤ ਹੋ ਗਈ ਅਤੇ ਬੁੱਧਵਾਰ ਰਾਤ ਉਸ ਦੀ ਲਾਸ਼ ਨੂੰ ਬਾਹਰ ਕੱਢ ਲਿਆ ਗਿਆ।

ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਹ ਘਟਨਾ ਗੁਡਾਮਲਾਨੀ ਇਲਾਕੇ ਦੇ ਅਰਜੁਨ ਕੀ ਢਾਣੀ 'ਚ ਵਾਪਰੀ, ਜਿੱਥੇ ਚਾਰ ਸਾਲ ਦਾ ਨਰੇਸ਼ ਖੇਡਦੇ ਹੋਏ ਖੁੱਲ੍ਹੇ ਬੋਰਵੈੱਲ 'ਚ ਡਿੱਗ ਗਿਆ।
ਪਰਿਵਾਰਕ ਮੈਂਬਰਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਚਾਅ ਟੀਮ ਭੇਜੀ ਗਈ।

ਬਚਾਅ ਟੀਮ ਨੇ ਕਰੀਬ ਤਿੰਨ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।