ਨਵੇਂ ਬਿਜਲੀ ਸੋਧ ਬਿੱਲ ਨੂੰ ਲੈ ਕੇ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਬੇਬੁਨਿਆਦ-ਆਰ ਕੇ ਸਿੰਘ
ਉਨ੍ਹਾਂ ਕਿਹਾ ਹੈ ਕਿ ਸਰਕਾਰ ਅੱਗੇ ਕਿਸਾਨਾਂ ਨੂੰ ਬਿਜਲੀ ਸਬਸਿਡੀ ਦੀ ਮੌਜੂਦਾ ਪ੍ਰਣਾਲੀ ਵਿਚ ਕੋਈ ਤਬਦੀਲੀ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ
R.K Singh
ਨਵੀਂ ਦਿੱਲੀ: ਕੇਂਦਰੀ ਊਰਜਾ ਮੰਤਰੀ ਆਰ ਕੇ ਸਿੰਘ ਨੇ ਕਿਹਾ ਕਿ ਨਵੇਂ ਬਿਜਲੀ ਸੋਧ ਬਿੱਲ ਨੂੰ ਲੈ ਕੇ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਬੇਬੁਨਿਆਦ ਹਨ। ਉਨ੍ਹਾਂ ਕਿਹਾ ਹੈ ਕਿ ਸਰਕਾਰ ਅੱਗੇ ਕਿਸਾਨਾਂ ਨੂੰ ਬਿਜਲੀ ਸਬਸਿਡੀ ਦੀ ਮੌਜੂਦਾ ਪ੍ਰਣਾਲੀ ਵਿਚ ਕੋਈ ਤਬਦੀਲੀ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ ਅਤੇ ਨਾ ਹੀ ਸਰਕਾਰ ਭਵਿੱਖ ਵਿਚ ਅਜਿਹੀ ਕੋਈ ਤਜਵੀਜ਼ ਲਿਆਏਗੀ।