ਹਰਿਆਣਾ 'ਚ ਟੋਲ ਪਲਾਜ਼ੇ ਫ੍ਰੀ ਕਰਨ ਦੇ ਐਕਸ਼ਨਾਂ ਲਈ ਲਾਮਬੰਦੀ 'ਚ ਜੁਟਣਗੇ ਕਿਸਾਨ-ਉਗਰਾਹਾਂ
ਕਿਹਾ ਕਿ 25, 26 ਤੇ 27 ਦਸੰਬਰ ਨੂੰ ਹਰਿਆਣੇ ਦੇ ਟੌਲ ਪਲਾਜ਼ੇ ਫਰੀ ਕਰਨ ਦੇ ਸੱਦੇ 'ਚ ਹਰਿਆਣੇ ਦੇ ਕਿਸਾਨਾਂ ਨਾਲ ਡਟਵਾਂ ਸਹਿਯੋਗ ਕੀਤਾ ਜਾਵੇਗਾ।
Farmer protest
ਨਵੀਂ ਦਿੱਲੀ -ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੱਜ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਨੂੰ ਹੋਰ ਭਖਾਉਣ ਦੇ ਦਿੱਤੇ ਸੱਦਿਆਂ 'ਤੇ ਹੋਣ ਵਾਲੇ ਐਕਸ਼ਨਾਂ ਮੌਕੇ ਮੁਲਕ ਭਰ ਦੇ ਕਿਸਾਨਾਂ ਨਾਲ ਯਕਯਹਿਤੀ ਪ੍ਰਗਟਾਉਂਦਿਆਂ ਦੋਹਾਂ ਜਥੇਬੰਦੀਆਂ ਵੱਲੋਂ ਆਜ਼ਾਦਾਨਾ ਐਕਸ਼ਨ ਕੀਤੇ ਜਾਣਗੇ।