ਕਿਸਾਨਾਂ ਨੂੰ ਸਮਝਾਉਣ ਲਈ ਮੋਦੀ 25 ਦਸੰਬਰ ਨੂੰ ਕਰਨਗੇ ਗੱਲਬਾਤ
ਉੱਤਰ ਪ੍ਰਦੇਸ਼ ਵਿਚ 2500 ਥਾਵਾਂ ’ਤੇ ਕਿਸਾਨਾਂ ਨਾਲ ਕਰਨਗੇ ਸੰਵਾਦ
Narinder modi
ਨਵੀਂ ਦਿੱਲੀ : ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ 27ਵੇਂ ਵੀ ਜਾਰੀ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨ ਹੱਡ ਚੀਰਵੀਂ ਠੰਢ ਵਿਚ ਡਟੇ ਹੋਏ ਹਨ। ਇਸ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤੀ ਕਾਨੂੰਨਾਂ ਪ੍ਰਤੀ ਕਿਸਾਨਾਂ ਨੂੰ ਸਮਝਾਉਣ ਲਈ ਖ਼ੁਦ ਕਮਾਨ ਸੰਭਾਲਣ ਲਈ ਤਿਆਰ ਹਨ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ’ਤੇ ਮੋਦੀ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਬਾਬਤ ਭਾਜਪਾ ਪਾਰਟੀ ਨੇ ਜਾਣਕਾਰੀ ਦਿਤੀ। ਪਾਰਟੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਚ 2500 ਥਾਵਾਂ ’ਤੇ ਕਿਸਾਨਾਂ ਨਾਲ ਸੰਵਾਦ ਦਾ ਆਯੋਜਨ ਕੀਤਾ ਗਿਆ ਹੈ।