22-25 ਦਸੰਬਰ ਤੱਕ ਚੱਲੇਗਾ ਇੰਡੀਅਨ ਇੰਟਰਨੈਸ਼ਨਲ ਸਾਇੰਸ ਫੈਸਟੀਵਲ, PM ਮੋਦੀ ਕਰਨਗੇ ਸੰਬੋਧਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਫੈਸਟੀਵਲ 25 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮੌਕੇ ਸਮਾਪਤ ਹੋਵੇਗਾ।

PM

ਨਵੀਂ ਦਿੱਲੀ- ਭਾਰਤ ਦੇ ਮਹਾਨ ਵਿਗਿਆਨੀ ਰਾਮਾਨੁਜ ਦੇ ਜਨਮ ਦਿਹਾੜੇ ਮੌਕੇ ਭਲਕੇ ਭਾਰਤੀ ਕੌਮਾਂਤਰੀ ਵਿਗਿਆਨ ਫੈਸਟੀਵਲ 2020 ਸ਼ੁਰੂ ਹੋਵੇਗਾ। ਇਸ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਦਸੰਬਰ ਨੂੰ ਸ਼ਾਮ ਨੂੰ 4.30 ਚਾਰ ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਭਾਰਤੀ ਅੰਤਰਰਾਸ਼ਟਰੀ ਵਿਗਿਆਨ ਉਤਸਵ 2020 (ਆਈਆਈਐਸਐਫ) ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਸੋਮਵਾਰ ਨੂੰ ਪ੍ਰਧਾਨ ਮੰਤਰੀ ਦਫਤਰ (ਪੀਐਮਓ) ਤੋਂ ਦਿੱਤੀ ਗਈ।

ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਦੱਸਿਆ ਕਿ ਇਹ ਫੈਸਟੀਵਲ 25 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮੌਕੇ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਭਲਕੇ ਸ਼ਾਮੀਂ 4.30 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫੈਸਟੀਵਲ ਦਾ ਉਦਘਾਟਨ ਕਰਨਗੇ ਅਤੇ ਇਸ ਦੇ ਸਮਾਪਤੀ ਸਮਾਗਮ ਮੌਕੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਸ਼ਿਰਕਤ ਕਰਨਗੇ।

ਜ਼ਿਕਰਯੋਗ ਹੈ ਕਿ IISF ਜਿਸਦੀ ਸ਼ੁਰੂਆਤ ਸਾਲ 2015 ਵਿੱਚ ਕੀਤੀ ਗਈ ਸੀ, ਦਾ ਉਦੇਸ਼ ਸਮਾਜ ਵਿੱਚ ਵਿਗਿਆਨ ਅਤੇ ਤਕਨਾਲੋਜੀ ਨੂੰ ਉਤਸ਼ਾਹਤ ਕਰਨਾ ਹੈ। ਇਸ ਸਮਾਗਮ ਦੇ ਜ਼ਰੀਏ, ਲੋਕਾਂ ਨੂੰ ਇਹ ਸੰਦੇਸ਼ ਭੇਜਣ ਦੀ ਕੋਸ਼ਿਸ਼ ਕੀਤੀ ਗਈ ਕਿ ਸਾਡੀ ਜ਼ਿੰਦਗੀ ਵਿਗਿਆਨ ਅਤੇ ਤਕਨਾਲੋਜੀ ਰਾਹੀਂ ਕਿਵੇਂ ਉੱਤਮ ਹੋ ਗਈ ਹੈ।