ਕੇਂਦਰੀ ਖ਼ੁਫ਼ੀਆ ਏਜੰਸੀ ਨੇ ਕੀਤਾ ਪੰਜਾਬ ਸਰਕਾਰ ਨੂੰ ਸੁਚੇਤ, ਬੇਅਦਬੀ ਦੀਆਂ ਹੋਰ ਘਟਨਾਵਾਂ ਦਾ ਖ਼ਦਸ਼ਾ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਸਪੈਸ਼ਲ ਸੈੱਲ ਪੁਲਿਸ ਅਤੇ ਕ੍ਰਾਈਮ ਬਰਾਂਚ ਦੀ ਟੀਮ ਨੂੰ ਵਿਸ਼ੇਸ਼ ਤੌਰ ’ਤੇ ਅਲਰਟ ਕੀਤਾ ਗਿਆ ਹੈ।

Charanjeet Channi

 

ਨਵੀਂ ਦਿੱਲੀ : ਕੇਂਦਰੀ ਖ਼ੁਫ਼ੀਆ ਏਜੰਸੀ ਆਈ.ਬੀ ਨੇ ਇਕ ਅਹਿਮ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਇਹ ਅਲਟਰ ਜਾਰੀ ਕੀਤਾ ਗਿਆ ਹੈ। ਪੰਜਾਬ ਨਾਲ ਜੁੜੇ ਇਸ ਮੁੱਦੇ ਤੋਂ ਬਾਅਦ ਰਾਜਧਾਨੀ ਦਿੱਲੀ ਸਮੇਤ ਐਨ.ਸੀ.ਆਰ ’ਚ ਸਥਿਤ ਕਈ ਧਾਰਮਕ ਅਸਥਾਨ ਕੁੱਝ ਸਮਾਜ ਵਿਰੋਧੀ ਅਨਸਰਾਂ, ਅਤਿਵਾਦੀਆਂ ਦੇ ਰਾਡਾਰ ’ਤੇ ਹਨ।

ਦਿੱਲੀ ਦੇ ਸਪੈਸ਼ਲ ਸੈੱਲ ਪੁਲਿਸ ਅਤੇ ਕ੍ਰਾਈਮ ਬਰਾਂਚ ਦੀ ਟੀਮ ਨੂੰ ਵਿਸ਼ੇਸ਼ ਤੌਰ ’ਤੇ ਅਲਰਟ ਕੀਤਾ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਅਤੇ ਕਪੂਰਥਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਵਲੋਂ ਧਰਮ ਅਸਥਾਨਾਂ ਦੇ ਆਲੇ ਦੁਆਲੇ ਚੌਕਸੀ ਵਧਾ ਦਿਤੀ ਗਈ ਹੈ। ਪੁਲਿਸ ਵਲੋਂ ਧਰਮ ਅਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਤਕ ਪਹੁੰਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਸੀਸੀਟੀਵੀ ਕੈਮਰੇ ਲਗਵਾਉਣ ਅਤੇ ਬੰਦ ਪਏ ਕੈਮਰੇ ਚਾਲੂ ਕਰਾਉਣ ਲਈ ਆਖਿਆ ਗਿਆ ਹੈ

ਤਾਂ ਜੋ ਭਵਿੱਖ ਵਿਚ ਬੇਅਦਬੀ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।  ਇਸ ਸਬੰਧ ਵਿੱਚ ਆਈਜੀ ਬਾਰਡਰ ਰੇਂਜ ਵਲੋਂ ਬਾਰਡਰ ਰੇਂਜ ਦੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਲੋੜੀਂਦੀ ਕਾਰਵਾਈ ਲਈ ਆਖਿਆ ਗਿਆ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਪੁਲਿਸ ਨੂੰ ਗਸ਼ਤ ਤੇ ਚੌਕਸੀ ਦੋਵੇਂ ਵਧਾਉਣ ਲਈ ਆਖਿਆ ਹੈ।