National News: ਇੰਦਰਾ ਗਾਂਧੀ ਦੇ ਕਤਲ ਬਾਰੇ ਰੀਪੋਰਟ ਮੰਗਣ ਵਾਲੇ 63 ਸੰਸਦ ਮੈਂਬਰਾਂ ਨੂੰ ਵੀ ਮੁਅੱਤਲ ਕਰ ਦਿਤਾ ਗਿਆ ਸੀ : ਐਸ.ਐਸ. ਆਹਲੂਵਾਲੀਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਾਬਕਾ ਕੇਂਦਰੀ ਮੰਤਰੀ ਦਾ ਵਿਰੋਧੀ ਧਿਰ ’ਤੇ ਜਵਾਬੀ ਹਮਲਾ

S.S. Ahluwalia

National News: ਭਾਰਤੀ ਜਨਤਾ ਪਾਰਟੀ (ਭਾਜਪਾ) ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਐੱਸ.ਐੱਸ. ਆਹਲੂਵਾਲੀਆ ਨੇ ਬੁਧਵਾਰ ਨੂੰ ਸੰਸਦ ਤੋਂ ਕਈ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮੁੱਦੇ ’ਤੇ ਵਿਰੋਧੀ ਧਿਰ ਦੀ ਆਲੋਚਨਾ ’ਤੇ ਪਲਟਵਾਰ ਕਰਦੇ ਹੋਏ 1989 ’ਚ ਇੰਦਰਾ ਗਾਂਧੀ ਦੇ ਕਤਲ ’ਤੇ ਵਾਰ-ਵਾਰ ਰੀਪੋਰਟ ਮੰਗਣ ਵਾਲੇ 63 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਹਵਾਲਾ ਦਿਤਾ।

1989 ’ਚ ਰਾਜ ਸਭਾ ਮੈਂਬਰ ਰਹੇ ਆਹਲੂਵਾਲੀਆ ਨੇ ਕਿਹਾ ਕਿ ਵਿਰੋਧੀ ਧਿਰ ਨੇ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਸੰਸਦ ਦੀ ਸੁਰੱਖਿਆ ’ਚ ਸੰਨ੍ਹ ਨੂੰ ਰਾਸ਼ਟਰੀ ਸੁਰੱਖਿਆ ਦਾ ਗੰਭੀਰ ਮੁੱਦਾ ਦਸਿਆ ਹੈ। ਉਨ੍ਹਾਂ ਇਹ ਵੀ ਹੈਰਾਨੀ ਪ੍ਰਗਟਾਈ ਕਿ ਰਾਸ਼ਟਰੀ ਸੁਰੱਖਿਆ ਦਾ ਪ੍ਰਧਾਨ ਮੰਤਰੀ ਦੇ ਕਤਲ ਤੋਂ ਵੱਡਾ ਮੁੱਦਾ ਕੀ ਹੋ ਸਕਦਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਦਸਿਆ ਕਿ ਵਿਰੋਧੀ ਧਿਰ ਦੇ 63 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿਤਾ ਗਿਆ ਸੀ ਸੀ ਕਿਉਂਕਿ ਉਹ ਚਾਹੁੰਦੇ ਸਨ ਕਿ ਤਤਕਾਲੀ ਕਾਂਗਰਸ ਸਰਕਾਰ ਠੱਕਰ ਕਮਿਸ਼ਨ ਦੀ ਰੀਪੋਰਟ ਪੇਸ਼ ਕਰੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਸਟਿਸ ਠੱਕਰ ਕਮਿਸ਼ਨ ਨੇ ਇੰਦਰਾ ਗਾਂਧੀ ਦੇ ਕਤਲ ਮਾਮਲੇ ਦੀ ਜਾਂਚ ਕੀਤੀ ਸੀ, ਜਿਸ ’ਚ ਸੁਰੱਖਿਆ ਖਾਮੀਆਂ ਅਤੇ ਸਾਜ਼ਸ਼ ਦੇ ਪਹਿਲੂ ਵੀ ਸ਼ਾਮਲ ਸਨ।
ਪਛਮੀ ਬੰਗਾਲ ਦੇ ਬਰਧਮਾਨ-ਦੁਰਗਾਪੁਰ ਤੋਂ ਭਾਜਪਾ ਸੰਸਦ ਮੈਂਬਰ ਆਹਲੂਵਾਲੀਆ 1989 ’ਚ ਕਾਂਗਰਸ ਦੇ ਰਾਜ ਸਭਾ ਮੈਂਬਰ ਸਨ।

ਕਾਂਗਰਸ ਅਤੇ ਉਸ ਦੇ ਸਹਿਯੋਗੀ ਮੰਗ ਕਰ ਰਹੇ ਹਨ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਬਾਰੇ 13 ਦਸੰਬਰ ਨੂੰ ਸੰਸਦ ਦੇ ਦੋਹਾਂ ਸਦਨਾਂ ’ਚ ਬਿਆਨ ਦੇਣਾ ਚਾਹੀਦਾ ਹੈ। ਪਿਛਲੇ ਕੁਝ ਦਿਨਾਂ ’ਚ ਲੋਕ ਸਭਾ ਅਤੇ ਰਾਜ ਸਭਾ ਦੇ 143 ਵਿਰੋਧੀ ਸੰਸਦ ਮੈਂਬਰਾਂ ਨੂੰ ਹੱਥਾਂ ’ਚ ਤਖ਼ਤੀਆਂ ਫੜਨ ਅਤੇ ਦੋਵਾਂ ਸਦਨਾਂ ਦੀ ਕਾਰਵਾਈ ’ਚ ਵਿਘਨ ਪਾਉਣ ਦੇ ਦੋਸ਼ ’ਚ ਮੁਅੱਤਲ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਨੇ ਸਰਕਾਰ ’ਤੇ ਆਲੋਚਨਾਤਮਕ ਆਵਾਜ਼ਾਂ ਨੂੰ ਦਬਾ ਕੇ ਲੋਕਤੰਤਰ ਦਾ ਗਲਾ ਘੁੱਟਣ ਦਾ ਦੋਸ਼ ਲਾਇਆ ਹੈ।   

(For more news apart from BJP MP Ahluwalia cites suspension of 63 MPs in 1989 to hit out at opposition, stay tuned to Rozana Spokesman)