Chandigarh News: ਚੰਡੀਗੜ੍ਹ ਵਿਚ ਮਾਸਕ ਦੀ ਵਾਪਸੀ! ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਦੇਖਦਿਆਂ UT ਪ੍ਰਸ਼ਾਸਨ ਵਲੋਂ ਹਦਾਇਤਾਂ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ’ਚ ਮਾਸਕ ਪਹਿਨਣ ਦੀ ਸਲਾਹ

Chandigarh makes wearing face masks mandatory in public places

Chandigarh News:  ਯੂਟੀ ਪ੍ਰਸ਼ਾਸਨ ਕੋਰੋਨਾ ਵਾਇਰਸ ਦੇ ਨਵੇਂ ਰੂਪ GN.1 ਨੂੰ ਲੈ ਕੇ ਚੌਕਸ ਹੋ ਗਿਆ ਹੈ। ਹਾਲਾਂਕਿ ਸ਼ਹਿਰ ਵਿਚ ਹਾਲੇ ਤਕ ਕੋਈ ਵੀ ਕੋਰੋਨਾ ਦਾ ਮਰੀਜ਼ ਨਹੀਂ ਹੈ ਪਰ ਸਿਹਤ ਵਿਭਾਗ ਨੇ ਸ਼ਹਿਰ ਵਾਸੀਆਂ ਨੂੰ ਸਾਵਧਾਨ ਕਰਦਿਆਂ ਭੀੜ ਵਾਲੇ ਇਲਾਕਿਆਂ ਜਿਵੇਂ ਕਿ ਬਾਜ਼ਾਰਾਂ, ਮਾਲਾਂ ਅਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਹਿਨਣ ਦੀ ਸਲਾਹ ਦਿਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਚੰਡੀਗੜ੍ਹ ਪ੍ਰਸਾਸ਼ਨ ਨੇ ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਦੇਖਦੇ ਹੋਏ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿਚ ਮਾਸਕ ਪਹਿਨਣ ਦੀ ਸਲਾਹ ਦਿਤੀ ਹੈ। ਇਸ ਤੋਂ ਇਲਾਵਾ ਭੀੜ ਵਾਲੀਆਂ ਥਾਵਾਂ ਤੋਂ ਬਚਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹਸਪਤਾਲ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿਤਾ ਹੈ।

ਇਸ ਦੇ ਨਾਲ ਹੀ ਪ੍ਰਸਾਸ਼ਨ ਨੇ ਲੋਕਾਂ ਨੂੰ ਕਿਹਾ ਹੈ ਕਿ ਬੁਖਾਰ, ਜ਼ੁਕਾਮ ਅਤੇ ਸਾਹ ਲੈਣ ਵਿਚ ਤਕਲੀਫ਼ ਵਰਗੇ ਲੱਛਣ ਹੋਣ 'ਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ। ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ 7 ਦਿਨਾਂ ਲਈ ਅਪਣੇ ਆਪ ਨੂੰ ਆਈਸੋਲੇਟ ਕਰਨਾ ਜ਼ਰੂਰੀ ਹੈ।

(For more news apart from Chandigarh makes wearing face masks mandatory in public places, stay tuned to Rozana Spokesman)