ਅਮਿਤ ਸ਼ਾਹ ਦੇ ਖੁੱਲ੍ਹੇ ਚੈਲੇਂਜ 'ਤੇ ਅਖਿਲੇਸ਼ ਯਾਦਵ ਦਾ ਠੋਕਵਾਂ ਜਵਾਬ

ਏਜੰਸੀ

ਖ਼ਬਰਾਂ, ਰਾਸ਼ਟਰੀ

ਉੱਥੇ ਹੀ ਅਖਿਲੇਸ਼ ਯਾਦਵ ਨੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ...

Amit Shah and Akhilesh Yadav

ਨਵੀਂ ਦਿੱਲੀ: ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਭਾਜਪਾ ਨੂੰ ਦਿੰਦਿਆ ਕਿਹਾ ਹੈ ਕਿ ਉਹ ਵਿਕਾਸ ‘ਤੇ ਬਹਿਸ ਕਰਨ ਨੂੰ ਤਿਆਰ ਹੈ। ਦਅਰਸਲ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਖਨਾਊ ‘ਚ ਨਾਗਰਿਕਤਾ ਸੋਧ ਕਾਨੂੰਨ ‘ਤੇ ਰੈਲੀ ਦੌਰਾਨ ਰਾਹੁਲ ਗਾਂਧੀ,ਮਾਇਆਵਤੀ ਅਤੇ ਅਖਿਲੇਸ਼ ਯਾਦਵ ਸੀਏਏ ‘ਤੇ ਬਹਿਸ ਕਰਨ ਲਈ ਚੁਣੌਤੀ ਦਿੱਤੀ ਸੀ ਜਿਸ ਨੂੰ ਅਖਿਲੇਸ਼ ਯਾਦਵ ਵੱਲੋਂ ਸਵੀਕਾਰ ਕੀਤਾ ਗਿਆ ਹੈ।

ਉੱਥੇ ਹੀ ਅਖਿਲੇਸ਼ ਯਾਦਵ ਨੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਧਰਮ ਦੇ ਆਧਾਰ 'ਤੇ ਭੇਦਭਾਵ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਨਾ ਸਿਰਫ ਉਨ੍ਹਾਂ ਦੀ ਪਾਰਟੀ ਵੱਲੋਂ ਸਗੋਂ ਦੇਸ਼ ਦੀ ਆਤਮਾ ਨੂੰ ਸਮਝਣ ਵਾਲੇ ਸਾਰੇ ਲੋਕ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਅਖਿਲੇਸ਼ ਨੇ ਕਿਹਾ ਕਿ ਜਿਥੇ ਤੱਕ ਸੀ.ਏ.ਏ. ਦਾ ਸਵਾਲ ਹੈ ਸਿਰਫ ਸਪਾ ਹੀ ਨਹੀਂ ਸਗੋਂ ਦੇਸ਼ ਦੀ ਆਤਮਾ ਨੂੰ ਸਮਝਣ ਵਾਲਾ ਹਰ ਵਿਅਕਤੀ ਇਸ ਦਾ ਵਿਰੋਧ ਕਰ ਰਿਹਾ ਹੈ।

ਉਹਨਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਔਰਤਾਂ ਅਤੇ ਵੱਡੀ ਗਿਣਤੀ 'ਚ ਨੌਜਵਾਨ ਵੀ ਇਸ ਕਾਨੂੰਨ ਪ੍ਰਤੀ ਪ੍ਰਦਰਸ਼ਨ ਕਰ ਰਹੇ ਹਨ। ਇਸ ਬਿੱਲ ਵਿਚ ਬੰਗਲਾਦੇਸ਼, ਅਫ਼ਗਾਨਿਸਤਾਨ ਅਤੇ ਪਾਕਿਸਤਾਨ ਦੇ ਛੇ ਘੱਟ ਗਿਣਤੀ ਭਾਈਚਾਰੇ (ਹਿੰਦੂ, ਮੁਸਲਮਾਨ, ਬੋਧੀ, ਜੈਨ, ਪਾਰਸੀ, ਇਸਾਈ ਅਤੇ ਸਿੱਖ) ਨਾਲ ਸਬੰਧ ਰੱਖਣ ਵਾਲੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਪ੍ਰਸਤਾਵ ਹੈ। ਮੌਜੂਦਾ ਕਾਨੂੰਨ ਮੁਤਾਬਕ ਕਿਸੇ ਵੀ ਸ਼ਖ਼ਸ ਦਾ ਭਾਰਤੀ ਨਾਗਰਿਕਤਾ ਲੈਣ ਲਈ ਘੱਟੋ ਘੱਟ 11 ਸਾਲ ਭਾਰਤ ਵਿੱਚ ਰਹਿਣ ਜ਼ਰੂਰੀ ਹੈ।

ਇਸ ਬਿੱਲ ਵਿੱਚ ਗੁਆਂਢੀ ਦੇਸਾਂ ਦੇ ਘੱਟ ਗਿਣਤੀ ਭਾਈਚਾਰਿਆਂ ਲਈ ਇਹ ਸਮਾਂ ਘੱਟ ਕਰਕੇ 11 ਤੋਂ 6 ਸਾਲ ਕਰ ਦਿੱਤਾ ਹੈ। ਇਸਦੇ ਲਈ ਨਾਗਰਿਕਤਾ ਐਕਟ, 1955 ਵਿੱਚ ਕੁਝ ਸੋਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਉਨ੍ਹਾਂ ਦੀ ਕਾਨੂੰਨੀ ਮਦਦ ਕੀਤੀ ਜਾ ਸਕੇ। ਮੌਜੂਦਾ ਕਾਨੂੰਨ ਦੇ ਤਹਿਤ ਭਾਰਤ ਵਿੱਚ ਗ਼ੈਰ ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਨਾਗਰਿਕਤਾ ਨਹੀਂ ਮਿਲ ਸਕਦੀ ਹੈ ਅਤੇ ਉਨ੍ਹਾਂ ਨੂੰ ਵਾਪਿਸ ਉਨ੍ਹਾਂ ਦੇ ਮੁਲਕ ਭੇਜਣ ਜਾਂ ਹਿਰਾਸਤ ਵਿਚ ਰੱਖਣ ਦਾ ਪ੍ਰੋਵੀਜ਼ਨ ਹੈ।

ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਹ ਬਿੱਲ ਮੁਸਲਮਾਨਾਂ ਖ਼ਿਲਾਫ਼ ਹੈ ਅਤੇ ਭਾਰਤੀ ਸੰਵਿਧਾਨ ਦੇ ਆਰਟੀਕਲ-14 ਦਾ ਉਲੰਘਣ ਕਰਦਾ ਹੈ। ਬਿੱਲ ਦਾ ਵਿਰੋਧ ਇਹ ਕਹਿ ਕੇ ਕੀਤਾ ਜਾ ਰਿਹਾ ਹੈ ਕਿ ਇੱਕ ਧਰਮ ਨਿਰਪੱਖ ਦੇਸ ਕਿਸੇ ਦੇ ਨਾਲ ਧਰਮ ਦੇ ਆਧਾਰ 'ਤੇ ਭੇਦਭਾਵ ਕਿਵੇਂ ਕਰ ਸਕਦਾ ਹੈ?

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow  ਕਰੋ।