ਸੀਏਏ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਹੋਵੇਗੀ 'ਸੁਪਰੀਮ' ਸੁਣਵਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਵਿਚ ਅੱਜ 37 ਵੇਂ ਦਿਨ ਸੀਏਏ ਅਤੇ ਸੰਭਾਵਤ ਐਨਆਰਸੀ ਵਿਰੁੱਧ ਮੁਸਲਿਮ ਔਰਤਾਂ ਦੁਆਰਾ ਪ੍ਰਦਰਸ਼ਨ ਜਾਰੀ ਹੈ

File Photo

ਨਵੀਂ ਦਿੱਲੀ :  ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਮਹੱਤਵਪੂਰਨ ਸੁਣਵਾਈ ਹੋਣੀ ਹੈ। ਹੁਣ ਤੱਕ ਸੁਪਰੀਮ ਕੋਰਟ ਵਿਚ ਇਸ ਕਾਨੂੰਨ ਦੇ ਵਿਰੁੱਧ 144 ਪਟੀਸ਼ਨਾ ਦਾਖਲ ਹੋ ਚੁੱਕੀਆਂ ਹਨ ਜਿਨ੍ਹਾਂ ਵਿਚ ਇਸ ਕਾਨੂੰਨ ਨੂੰ ਗੈਰ-ਸਵਿੰਧਾਨਕ ਕਰਾਰ ਦੇਣ ਦੀ ਮੰਗ ਕੀਤੀ ਗਈ ਹੈ। ਸੀਏਏ ਤੋਂ ਇਲਾਵਾ ਕੁੱਝ ਪਟੀਸ਼ਨਾ ਐਨਪੀਆਰ ਦੇ ਵਿਰੁੱਧ ਵੀ ਦਾਖਲ ਕੀਤੀਆਂ ਗਈਆਂ ਹਨ।

ਮੀਡੀਆ ਰਿਪੋਰਟਾ ਅਨੁਸਾਰ ਸੀਏਏ ਵਿਰੁੱਧ ਦਾਖਲ ਪਟੀਸ਼ਨਾਂ ਦੀ ਸੁਣਵਾਈ ਤੋਂ ਪਹਿਲਾਂ ਹੀ ਮੰਗਲਵਾਰ ਦੇਰ ਰਾਤ ਕੁਝ ਔਰਤਾਂ ਸੁਪਰੀਮ ਕੋਰਟ ਦੇ ਬਾਹਰ ਧਰਨੇ 'ਤੇ ਬੈਠ ਗਈਆਂ ਪਰ ਪੁਲਿਸ ਦੇ ਕਾਫ਼ੀ ਸਮਝਾਉਣ ਤੋਂ ਬਾਅਦ ਔਰਤਾ ਨੇ ਆਪਣਾ ਧਰਨਾ ਪ੍ਰਦਰਸ਼ਨ ਖਤਮ ਕਰ ਦਿੱਤਾ। ਰਿਪੋਰਟਾ ਅਨੁਸਾਰ ਇਸ ਦੌਰਾਨ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਵੀ ਲਿਆ ਹੈ।

ਸੁਪਰੀਮ ਕੋਰਟ ਵਿਚ ਦਾਖਲ ਪਟੀਸ਼ਨਾ ਵਿਚ ਕਿਹਾ ਗਿਆ ਹੈ ਕਿ ਇਹ ਕਾਨੂੰਨ ਧਰਮ ਦੇ ਅਦਾਰ 'ਤੇ ਲਿਆਇਆ ਗਿਆ ਹੈ ਪਰ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ ਇਸੇ ਕਰਕੇ ਧਰਮ ਦੇ ਅਧਾਰ 'ਤੇ ਕਿਸੇ ਨਾਲ ਭੇਦਭਾਵ ਨਹੀਂ ਕੀਤਾ ਜਾ ਸਕਦਾ ਹੈ। ਪਟੀਸ਼ਨਾਂ ਵਿਚ ਕਿਹਾ ਗਿਆ ਹੈ ਕਿ ਇਸ ਕਾਨੂੰਨ ਨੂੰ ਰੱਦ ਕਰਕੇ ਇਸ ਵਿਚ ਮੁਸਲਮਾਨਾਂ ਨੂੰ ਵੀ ਸ਼ਾਮਲ ਕੀਤਾ ਜਾਵੇ।

ਦੱਸ ਦਈਏ ਕਿ ਸੋਧ ਕੀਤੇ ਨਾਗਰਿਕਤਾ ਕਾਨੂੰਨ ਅਧੀਨ ਪਾਕਿਸਤਾਨ,ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਧਾਰਮਿਕ ਤੌਰ 'ਤੇ ਯਾਤਨਾਵਾਂ ਝੱਲ ਕੇ ਆਏ ਹਿੰਦੂ,ਸਿੱਖ,ਈਸਾਈ,ਮੁਸਲਮਾਨ ਪਾਰਸੀ ਬੋਧੀ ਅਤੇ ਜੈਨ ਧਰਮ ਦੇ ਲੋਕਾਂ ਨੂੰ ਅਸਾਨੀ ਨਾਲ ਨਾਗਰਿਕਤਾ ਮਿਲ ਸਕੇਗੀ। ਇਸ ਕਾਨੂੰਨ ਵਿਚ ਮੁਸਲਮਾਨਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਜਿਸ ਕਰਕੇ ਇਸ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਸ਼ਾਹੀਨ ਬਾਗ ਵਿਚ ਪ੍ਰਦਰਸ਼ਨ 

ਦੱਸ ਦਈਏ ਕਿ ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਵਿਚ ਅੱਜ 37 ਵੇਂ ਦਿਨ ਸੀਏਏ ਅਤੇ ਸੰਭਾਵਤ ਐਨਆਰਸੀ ਵਿਰੁੱਧ ਮੁਸਲਿਮ ਔਰਤਾਂ ਦੁਆਰਾ ਪ੍ਰਦਰਸ਼ਨ ਜਾਰੀ ਹੈ। ਇਸ ਪ੍ਰਦਰਸ਼ਨ ਨੂੰ ਦੂਜੇ ਵਰਗ ਦੇ ਲੋਕਾਂ ਦਾ ਵੀ ਭਰਪੂਰ ਸਮੱਰਥਨ ਮਿਲ ਰਿਹਾ ਹੈ। ਸ਼ਾਹੀਨ ਬਾਗ ਦੀ ਤਰਜ 'ਤੇ ਦੇਸ਼ ਦੇ ਕਈ ਹਿੱਸਿਆ ਵਿਚ ਸੀਏਏ ਅਤੇ ਐਨਆਰਸੀ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।