ਮਮਤਾ ਬੈਨਰਜੀ ਨੂੰ ਵੱਡਾ ਝਟਕਾ,ਜੰਗਲਾਤ ਮੰਤਰੀ ਰਾਜੀਵ ਬੈਨਰਜੀ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ
ਮਮਤਾ ਬੈਨਰਜੀ ਦੇ ਸਾਹਮਣੇ ਆਪਣੇ ਗੜ੍ਹ ਦੀ ਰੱਖਿਆ ਕਰਨਾ ਇੱਕ ਚੁਣੌਤੀ ਬਣ ਗਿਆ ਹੈ।
Mamata Banerjee And Rajib Banerjee
ਪੱਛਮੀ ਬੰਗਾਲ : ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਰਾਜ ਦੀ ਸੱਤਾਧਾਰੀ ਪਾਰਟੀ, ਤ੍ਰਿਣਮੂਲ ਕਾਂਗਰਸ ਨੂੰ ਝਟਕਾ ਲੱਗਾ ਹੈ। ਸ਼ੁੱਕਰਵਾਰ ਨੂੰ ਜੰਗਲਾਤ ਮੰਤਰੀ ਰਾਜੀਵ ਬੈਨਰਜੀ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਅਜਿਹੀ ਸਥਿਤੀ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਾਹਮਣੇ ਆਪਣੇ ਗੜ੍ਹ ਦੀ ਰੱਖਿਆ ਕਰਨਾ ਇੱਕ ਚੁਣੌਤੀ ਬਣ ਗਿਆ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦਿੱਤੇ ਆਪਣੇ ਅਸਤੀਫੇ ਪੱਤਰ ਵਿੱਚ ਰਾਜੀਵ ਬੈਨਰਜੀ ਨੇ ਲਿਖਿਆ, ‘ਪੱਛਮੀ ਬੰਗਾਲ ਦੇ ਲੋਕਾਂ ਦੀ ਸੇਵਾ ਕਰਨਾ ਬਹੁਤ ਮਾਣ ਅਤੇ ਸਨਮਾਨ ਦੀ ਗੱਲ ਹੈ। ਮੈਂ ਇਹ ਮੌਕਾ ਲੈਣ ਲਈ ਦਿਲੋਂ ਧੰਨਵਾਦ ਕਰਦਾ ਹਾਂ। '